ਫਾਜ਼ਿਲਕਾ, 10 ਮਈ (ਵਨੀਤ ਅਰੋੜਾ)- ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫਾਜ਼ਿਲਕਾ ਨੂੰ ਇਕ ਬੱਚਾ ਮਿਲਿਆ ਹੈ। ਜਿਸ ਦੀ ਉਮਰ ਕਰੀਬ 6-7 ਸਾਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਐਚ.ਕੇ.ਦੰਦੀਵਾਲ ਨੇ ਦੱਸਿਆ ਕਿ ਇਹ ਬੱਚਾ ਗੂੰਗਾ ਹੈ। ਜਿਹੜਾ ਕੁਝ ਵੀ ਬੋਲਣ ਤੋਂ ਅਸਮਰੱਥ ਹੈ। ਉਨ੍ਹਾਂ ਦੱਸਿਆ ਕਿ ਇਸ ਬੱਚੇ ਦੇ ਨੀਲੀ ਪੈਂਟ ਅਤੇ ਪੀਲੇ ਰੰਗ ਦੀ ਸ਼ਰਟ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਇਸ ਬੱਚੇ ਦੀ ਪਹਿਚਾਣ ਹੈ ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਮਰਾ ਨੰਬਰ 112 ਜਾਂ ਫੋਨ ਨੰਬਰ 01638-261098 ਤੇ ਸੰਪਰਕ ਕਰਕੇ ਇਸ ਸਬੰਧੀ ਜਾਣਕਾਰੀ ਦੇ ਸਕਦਾ ਹੈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media