Friday, July 5, 2024

ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਦਫ਼ਤਰ ਫਾਜ਼ਿਲਕਾ ਤੇ ਫ਼ਰਦ ਕੇਂਦਰ ਦੀ ਅਚਨਚੇਤ ਚੈਕਿੰਗ

PPN1105201614ਫਾਜ਼ਿਲਕਾ, 10 ਮਈ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਅੱਜ ਤਹਿਸੀਲ ਦਫ਼ਤਰ ਅਤੇ ਫ਼ਰਦ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਤਹਿਸੀਲ ਦਫ਼ਤਰ ਵਿਚ ਰਜ਼ਿਸਟਰੀਆਂ ਕਰਵਾਉਣ ਆਏ ਲੋਕਾਂ ਨਾਲ ਗੱਲ ਕੀਤੀ ਗਈ। ਜਿੱਥੇ ਆਪਣੇ ਜਮੀਨ ਜਾਇਦਾਦ ਦੀ ਰਜ਼ਿਸਟਰੀ ਕਰਵਾਉਣ ਆਏ ਲੋਕਾਂ ਵੱਲੋਂ ਸੰਤੁਸ਼ਟੀ ਜਾਹਰ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਹੋ ਚੁੱਕੀਆਂ ਰਜ਼ਿਸਟਰੀਆਂ ਸਬੰਧੀ ਰਜ਼ਿਸਟਰੀ ਕਰਵਾਉਣ ਵਾਲੇ ਲੋਕਾਂ ਨਾਲ ਮੋਬਾਇਲ ਤੇ ਸੰਪਰਕ ਕੀਤਾ ਅਤੇ ਰਜਿਸ਼ਟਰੀਆਂ ਕਰਵਾਉਣ ਵਿਚ ਕਿਸੇ ਕਿਸਮ ਦੀ ਦਿੱਕਤ ਜਾਂ ਪ੍ਰੇਸ਼ਾਨੀ ਸਬੰਧੀ ਜਾਣਕਾਰੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਤਹਿਸੀਲ ਦਫ਼ਤਰ ਵਿਚ ਲੋਕਾਂ ਦੀ ਜ਼ਮੀਨ ਜਾਇਦਾਦ ਦੀਆਂ ਕੀਤੀਆਂ ਗਈਆਂ ਰਜ਼ਿਸਟਰੀਆਂ ਚੈੱਕ ਕੀਤੀਆਂ। ਉਨ੍ਹਾਂ ਰਜ਼ਿਸਟਰੀਆਂ ਸਬੰਧੀ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਵੀ ਲੋਕ ਦਫ਼ਤਰ ਵਿਚ ਰਜ਼ਿਸਟਰੀ ਕਰਵਾਉਣ ਆਉਂਦੇ ਹਨ ਉਨ੍ਹਾਂ ਨੂੰ ਹੀ ਰਜ਼ਿਸਟਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਵਸੀਕਾ ਨਵੀਸ ਨੂੰ ਰਜ਼ਿਸਟਰੀ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਲੋਕਾਂ ਦੀਆਂ ਰਜ਼ਿਸਟਰੀਆਂ ਕੀਤੀਆਂ ਜਾਂਦੀਆਂ ਹਨ ਉਨ੍ਹਾਂ ਦਾ ਪੂਰਾ ਪਤਾ ਅਤੇ ਮੋਬਾਈਲ ਨੰਬਰ ਵੀ ਰਜ਼ਿਸਟਰੀ ਵਿਚ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਜ਼ਿਸਟਰੀ ਕਰਦੇ ਸਮੇਂ ਸਰਕਾਰੀ ਨਿਯਮਾਂ ਦੀ ਇੰਨ ਬਿੰਨ੍ਹ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਜ਼ਮੀਨ/ਜਾਇਦਾਦ ਦੀ ਖੂਨ ਦੇ ਰਿਸ਼ਤਿਆਂ ਅੰਦਰ ਰਜਿਸਟਰੀ ਕਰਵਾਉਣ ਸਮੇਂ ਅਸ਼ਟਾਮ ਡਿਊਟੀ, ਸੋਸ਼ਲ ਸਕਿਓਰਟੀ, ਇਨਫਰਾਸਟਰਕਚਰ, ਪੀ.ਆਈ.ਡੀ.ਬੀ. ਫੀਸ ਅਤੇ ਰਜਿਸਟਰੇਸ਼ਨ ਫੀਸ ਪੂਰੀ ਤਰ੍ਹਾਂ ਮੁਆਫ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਫ਼ਰਦ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਫ਼ਰਦ ਕੇਂਦਰ ਵਿਚ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਕਰਮਚਾਰੀ ਨਜਾਇਜ਼ ਪੈਸੇ ਦੀ ਵਸੂਲੀ ਕਰਦਾ ਹੈ ਤਾਂ ਇਸ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਫ਼ਰਦ ਕੇਂਦਰ ਵਿਚ ਇਕ ਸ਼ਿਕਾਇਤ ਬਕਸਾ ਲਗਾਉਣ ਦੇ ਵੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਮੀਨ ਜਾਇਦਾਦ ਦੀ ਰਜ਼ਿਸਟਰੀਆਂ ਅਤੇ ਫ਼ਰਦ ਕੇਂਦਰਾਂ ਵਿਚ ਫ਼ਰਦ ਲੈਣ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਫਾਜ਼ਿਲਕਾ ਸ਼੍ਰੀ ਜੈਯਤ ਕੁਮਾਰ ਵੀ ਹਾਜਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply