Friday, July 5, 2024

ਸ਼੍ਰੋਮਣੀ ਕਮੇਟੀ ਫਤਹਿਗੜ੍ਹ ਸਾਹਿਬ ਵਿਖੇ ਬਣਾਏਗੀ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਬਣੇਗੀ ਜਥੇ: ਅਵਤਾਰ ਸਿੰਘ

Avtar Singh SGPCਅੰਮ੍ਰਿਤਸਰ, 11 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਫਤਹਿਗੜ੍ਹ ਸਾਹਿਬ ਵਿਖੇ ਬਣਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਸਬੰਧ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ, ਸ. ਸਰਵਣ ਸਿੰਘ ਫਿਲੌਰ ਸਾਬਕਾ ਮੰਤਰੀ, ਸ. ਨਿਰਮਲ ਸਿੰਘ ਵਿਧਾਇਕ, ਸ. ਨਿਰੰਜਨ ਸਿੰਘ ਸਾਥੀ, ਸ. ਲਖਬੀਰ ਸਿੰਘ ਖਾਲਸਾ ਟਾਂਡਾ, ਸ. ਤਰਲੋਚਨ ਸਿੰਘ ਫਗਵਾੜਾ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ‘ਤੇ ਆਧਾਰਿਤ ਇੱਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ।
ਸ. ਬੇਦੀ ਨੇ ਕਿਹਾ ਕਿ ਬਾਬਾ ਸੰਗਤ ਸਿੰਘ ਜੀ ਦੀ ਸ਼ਹਾਦਤ ਅਦੁੱਤੀ ਹੈ, ਜਿਸ ‘ਤੇ ਸਮੁੱਚੇ ਸਿੱਖ ਜਗਤ ਨੂੰ ਮਾਣ ਹੈ।ਉਨ੍ਹਾਂ ਦੀ ਲਾਸਾਨੀ ਸ਼ਹਾਦਤ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਸਬ-ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਉਨ੍ਹਾਂ ਦੀ ਢੁੱਕਵੀਂ ਯਾਦਗਾਰ ਬਣਾ ਕੇ ਕੌਮ ਨੂੰ ਅਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਬਣਨ ਨਾਲ ਕੌਮ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply