Saturday, April 25, 2026

ਸਬ ਇੰਸਪੈਕਟਰ ਹਰਜੀਤ ਸਿੰਘ ਖਹਿਰਾ ਨੇ ਚੌਕੀ ਇੰਚਾਰਜ ਵਜੋਂ ਕਮਾਨ ਸੰਭਾਲੀ

Harjit S ASIਗਹਿਰੀ ਮੰਡੀ, 12 ਮਈ (ਡਾ. ਨਰਿੰਦਰ ਸਿੰਘ) – ਸਬ ਇੰਸਪੈਕਟਰ ਹਰਜੀਤ ਸਿੰਘ ਖਹਿਰਾ ਨੇ ਗਹਿਰੀ ਮੰਡੀ ਚੌਕੀ ਦੇ ਇੰਚਾਰਜ ਵਜੋਂ ਕਮਾਨ ਸੰਭਾਲ ਲਈ ਹੈ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਇਲਾਕੇ ਵਿੱਚ ਕੋਈ ਵੀ ਗਲਤ ਕੰਮ ਨਹੀ ਹੋਣ ਦੇਣਗੇ।ਉਨਾਂ ਮਾੜੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਨਸ਼ਾ ਕਰਦਾ ਜਾਂ ਵੇਚਦਾ ਵੇਖਿਆ ਗਿਆਂ ਤਾਂ ਉਸ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਪੁਲਿਸ ਵਿਭਾਗ ਨੂੰ ਸਹਿਯੌਗ ਦੇਣ ਅਤੇ ਜੇਕਰ ਕੋਈ ਵੀ ਨਸ਼ਾ ਵੇਚਦਾ, ਕਰਦਾ ਜਾਂ ਹੋਰ ਮਾੜੀਆਂ ਹਰਕਤਾਂ ਕਰਦਿਆਂ ਉਨਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਇਸ ਦੀ ਇਤਲਾਹ ਤੁਰੰਤ ਪੁਲਿਸ ਚੌਕੀ ਗਹਿਰੀ ਵਿਖੇ ਦੇਣ। ਉਨਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੈ ਅਤੇ ਕਿਸੇ ਵੀ ਮੁਸ਼ਕਲ ਸਮੇਂ ਕੋਈ ਵੀ ਉਨਾਂ ਨੂੰ ਮਿਲ ਸਕਦਾ ਹੈ ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply