Thursday, July 4, 2024

15 ਮਈ ਨੂੰ ਬਟਾਲਾ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਸ. ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ

PPN1205201603

ਬਟਾਲਾ, 12 ਮਈ (ਨਰਿੰਦਰ ਸਿੰਘ ਬਰਨਾਲ) – ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਬਟਾਲਾ ਵਿਖੇ ਮਨਾਉਣ ਲਈ ਸੂਬੇ ਭਰ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ 15 ਮਈ 2016 ਨੂੰ ਸਥਾਨਕ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਵੱਡੇ ਪੱਧਰ ‘ਤੇ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਰਾਜ ਭਰ ਵਿਚੋਂ ਪ੍ਰਮੁੱਖ ਹਸਤੀਆਂ ਸ਼ਿਰਕਤ ਕਰਨਗੀਆਂ।ਇਹ ਪ੍ਰਗਟਾਵਾ ਸ. ਰਵਿੰਦਰ ਸਿੰਘ ਨਾਗੀ ਸਰਪ੍ਰਸਤ ਰਾਮਗੜ੍ਹੀਆ ਫੈਡਰੇਸ਼ਨ ਪੰਜਾਬ ਨੇ ਗੈਰ ਰਸਮੀ ਗੱਲਬਾਤ ਦੌਰਾਨ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਸ. ਜਤਿੰਦਰ ਸਿੰਘ ਪੱਪਾ ਸੂਬਾ ਪ੍ਰਧਾਨ ਰਾਮਗੜ੍ਹੀਆ ਫੈਡਰੇਸ਼ਨ ਪੰਜਾਬ ਵੀ ਮੌਜੂਦ ਸਨ।
ਸ. ਨਾਗੀ ਨੇ ਅੱਗੇ ਦੱਸਿਆ ਕਿ ਸ. ਜੱਸਾ ਸਿੰਘ ਰਾਮਗੜ੍ਹੀਆ 18ਵੀਂ ਸਦੀ ਦੇ ਮਹਾਨ ਜਰਨੈਲ ਸਨ ਅਤੇ ਇਨਾਂ ਹਰੇਕ ਵਰਗ ਦੇ ਹਿੱਤ ਲਈ ਕਾਰਜ ਕਰਦਿਆਂ ਵੱਡੀਆਂ ਕੁਰਬਾਨੀਆਂ ਦਿੱਤੀਆਂ। ਉਨਾਂ ਕਿਹਾ ਕਿ ਇਸ ਮਹਾਨ ਜਰਨੈਲ ਨੂੰ ਸਿਜ਼ਦਾ ਕਰਨ ਲਈ ਸਮਾਗਮ ਕਰਵਾਇਆ ਜਾ ਰਿਹਾ, ਜਿਸ ਵਿਚ ਵੱਖ-ਵੱਖ ਧਰਮਾਂ ਦੇ ਪ੍ਰਤੀਨਿਧ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਪੰਜਾਬ ਭਰ ਦੇ ਕਈ ਵਿਧਾਨ ਸਭਾ ਹਲਕਿਆਂ ਵਿਚ ਰਾਮਗੜ੍ਹੀਆਂ ਬਰਾਦਰੀ ਦੇ ਲੋਕ ਵੱਡੀ ਗਿਣਤੀ ਵਿਚ ਰਹਿੰਦੇ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਇਸ ਸਮਾਗਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨਾਂ ਦੱਸਿਆ ਕਿ ਬਹੁਤ ਖੁਸ਼ੀ ਦੀ ਗੱਲ ਕਿ ਸ. ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਉਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਭਗਤ ਕਬੀਰ ਸੰਸਥਾ, ਬਾਲਮੀਕਿ ਸਭਾ, ਸਵਰਨਕਾਰ ਸੰਘ, ਲਵ-ਕੁਸ਼ ਸੈਨਾ, ਅਗਰਵਾਲ ਸਭਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਲੋਕ ਸ. ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਉਤਸ਼ਾਹਿਤ ਹਨ।
ਸ. ਨਾਗੀ ਨੇ ਅੱਗੇ ਦੱਸਿਆ ਕਿ ਸਮਾਗਮ 15 ਮਈ ਨੂੰ ਸ. ਜੱਸਾ ਸਿੰਘ ਰਾਮਗੜ੍ਹੀਆ ਹਾਲ ਬਟਾਲਾ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿਚ ਸੂਬੇ ਭਰ ਦੇ ਪ੍ਰਮੁੱਖ ਹਸਤੀਆਂ ਸ਼ਿਕਰਤ ਕਰਕੇ ਸ. ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕਰਨਗੀਆਂ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply