Thursday, July 4, 2024

ਵਿਦਿਆਰਥੀਆਂ ਨੇ ਕਲਾ ਰਾਹੀਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦਾ ਦਿੱਤਾ ਹੋਕਾ

PPN1205201608

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ ਸੱਗੂ)- ਸਰਕਾਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਕਲੱਸਟਰ ਪੱਧਰ ‘ਤੇ ਜੇਤੂ ਵਿਦਿਆਰਥੀਆਂ ਦੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਵਿਸ਼ੇ ‘ਤੇ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਬੇਟੀਆਂ ਨੂੰ ਬਚਾਉਣ ਅਤੇ ਪੜ੍ਹਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਤਕਸੀਮ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਸਟਾਫ ਅਤੇ ਜ਼ਿਲ੍ਹਾ ਰਿਸੋਰਸ ਪਰਸਨ ਮੈਡਮ ਜਸਵਿੰਦਰ ਕੌਰ ਹਾਜ਼ਰ ਸਨ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਘਰੇਲੂ ਹਿੰਸਾ ਅਤੇ ਭਰੂਣ ਹੱਤਿਆ ਵਿਸ਼ੇ ‘ਤੇ ਸੈਮੀਨਾਰ ਵੀ ਕਰਵਾਇਆ ਗਿਆ ਜਿਸ ਵਿਚ ਮੈਡਮ ਗਿਰੀਸ਼ ਅਤੇ ਹੋਰਨਾਂ ਬੁਲਾਰਿਆਂ ਨੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਬਾਰੇ ਹਾਜ਼ਰੀਨ ਨੂੰ ਜਾਗਰੂਕ ਕੀਤਾ ਅਤੇ ਇਸ ਮੁਹਿੰਮ ‘ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਭਰੂਣ ਹੱਤਿਆ ਖਿਲਾਫ਼ ਇਕ ਨਾਟਕ ਵੀ ਖੇਡਿਆ ਗਿਆ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply