Friday, July 5, 2024

ਜ਼ਿਲ੍ਹੇ ਵਿੱਚ ਹੁਣ ਤੱਕ 564998 ਮੀਟ੍ਰਿਕ ਟਨ ਕਣਕ ਦੀ ਖ਼ਰੀਦ- ਡੀ. ਸੀ

Varun Rusam

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 564998 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 704.13 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਕੀਤੀ ਗਈ ਖ਼ਰੀਦ ਦਾ ਵੇਰਵਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 109841 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 117892 ਮੀਟ੍ਰਿਕ ਟਨ, ਪਨਸਪ ਵੱਲੋਂ 125141 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 53480 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 72855 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 72412 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 13377 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਹੁਣ ਤੱਕ 149.51 ਕਰੋੜ, ਮਾਰਕਫੈਡ ਵੱਲੋਂ 152.55 ਕਰੋੜ, ਪਨਸਪ ਵੱਲੋਂ 152.60 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 67.86 ਕਰੋੜ, ਪੰਜਾਬ ਐਗਰੋ ਵੱਲੋਂ 94.44 ਕਰੋੜ ਅਤੇ ਐਫ. ਸੀ. ਆਈ ਵੱਲੋਂ 87.17 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਅਤੇ ਲਿਫਟਿੰਗ ਦਾ ਕੰਮ ਪੂਰੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply