Sunday, August 23, 2026

ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ ਤਾਰ ਦੀ ਵਰਤੋਂ ਕਰਨ ‘ਤੇ ਪਾਬੰਦੀ

Isha Kalia DC

ਫਾਜ਼ਿਲਕਾ, 12 ਮਈ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।
ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਦਾਰ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਤਾਰ ਨੂੰ ਛੱਡ ਕੇ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ।ਜਿਹੜੀ ਕਿ ਕਾਫ਼ੀ ਤੇਜਧਾਰ ਵਾਲੀ ਹੁੰਦੀ ਹੈ। ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਇਸ ਤਾਰ ਦੀ ਵਜ੍ਹਾ ਕਾਰਨ ਫਾਜ਼ਿਲਕਾ ਜ਼ਿਲ੍ਹੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫੀਸਦੀ ਪਸ਼ੂ ਇਸ ਤਾਰ ਦੀ ਵਜ੍ਹਾ ਕਾਰਨ ਹੀ ਜਖ਼ਮੀ ਹੋਏ ਇਲਾਜ ਲਈ ਆਉਂਦੇ ਹਨ।ਉਨ੍ਹਾਂ ਕਿਹਾ ਕਿ ਇਹ ਹੁਕਮ 9 ਜੁਲਾਈ 2016 ਤੱਕ ਲਾਗੂ ਰਹਿਣਗੇ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply