Monday, July 8, 2024

4478 ਕਿਸਾਨ ਪਰਿਵਾਰਾਂ ਨੂੰ ਖੇਤੀ ਲਈ ਉਪਲੱਬਧ ਹੈ 24 ਘੰਟੇ ਬਿਜਲੀ ਦੀ ਮੁਫਤ ਸਪਲਾਈ – ਡਿਪਟੀ ਸਪੀਕਰ

Dinesh Babbu

ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਕਰਨ ਦੇ ਲਈ 24 ਘੰਟੇ ਮੁਫਤ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਕਈ ਤਰ੍ਹਾਂ ਦੀਆਂ ਸਮਾਜ ਭਲਾਈ ਸਕੀਮਾਂ ਬਣਾ ਕੇ ਸੂਬੇ ਦੇ ਲੋਕਾਂ ਨੂੰ ਲਾਭ ਪਹੁੰਚਾ ਰਹੀ ਹੈ।
ਡਿਪਟੀ ਸਪੀਕਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਬ ਅਰਬਨ ਖੇਤਰ ਵਿੱਚ ਰਹਿੰਦੇ 238 ਕਿਸਾਨਾਂ ਨੂੰ ਪ੍ਰਤੀ ਮਹੀਨਾ 1,76,12000 ਯੂਨਿਟ ਮੁਫਤ ਬਿਜਲੀ ਅਤੇ ਸ਼ਹਿਰੀ ਖੇਤਰ ਅੰਦਰ ਰਹਿੰਦੇ 4240 ਕਿਸਾਨਾਂ ਨੂੰ 30,97,18080 ਯੂਨਿਟ ਮੁਫਤ ਬਿਜਲੀ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 4478 ਕਿਸਾਨ ਪਰਿਵਾਰ ਪੰਜਾਬ ਸਰਕਾਰ ਵੱਲੋਂ ਖੇਤੀ ਕਰਨ ਲਈ ਮੁਫਤ ਬਿਜਲੀ ਦੀ ਸੁਵਿਧਾ ਦਾ ਲਾਭ ਉਠਾ ਰਹੇ ਹਨ।
ਠਾਕੁਰ ਦਿਨੇਸ਼ ਸਿੰਘ ਬੱਬੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਉਪਰਾਲਿਆਂ ਸਦਕਾ ਹੀ ਕਿਸਾਨ, ਅਨੁਸੂਚਿਤ ਜਾਤੀ ਦੇ ਲੋਕ ਅਤੇ ਬੀ.ਪੀ.ਐਲ ਲੋਕ ਮੁਫਤ ਬਿਜਲੀ ਸੁਵਿਧਾਂ ਦਾ ਲਾਭ ਉਠਾ ਰਹੇ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply