Tuesday, July 7, 2026

ਔਰਤਾਂ ਵਿਰੁੱਧ ਹਿੰਸਾ ਸਬੰਧੀ ਜਾਗਰੂਕ ਕਰਨ ਲਈ ਕਾਨੂੰਨੀ ਸਾਖਰਤਾ ਕੈਂਪ ਲਗਾਇਆ

PPN1205201615

ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਔਰਤਾਂ ਵਿਰੁੱਧ ਹਿੰਸਾ ਸਮੇਤ ਸੈਕਸੂਅਲ ਹਰਾਸਮੈਂਟ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਵਿਖੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਮਿਸ ਅਮਨਦੀਪ ਕੌਰ ਚਾਹਲ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਨੇ ਕੀਤੀ।
ਉਨ੍ਹਾਂ ਦੱਸਿਆ ਹੈ ਕਿ ਇਸ ਕੈਂਪ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤ ਅਤੇ ਪੀੜ੍ਹਤ ਮੁਆਵਜ਼ਾ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਇਸ ਮੌਕੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਅਤੇ ਇਹ ਸਹਾਇਤਾ ਪ੍ਰਾਪਤ ਕਰਨ ਲਈ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇੰਨ੍ਹਾਂ ਕੈਂਪਾਂ ਵਿੱਚ ਕਾਨੂੰਨੀ ਸਾਖਰਤਾ ਕਲੱਬਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਹਰੇਕ ਕਲੱਬ ਵੱਖ ਵੱਖ ਸਮਾਜਿਕ ਅਤੇ ਕਾਨੂੰਨੀ ਮਾਮਲਿਆਂ ਸਬੰਧੀ ਵਿਦਿਆਰਥੀਆਂ ਵਿੱਚ ਕਾਨੂੰਨੀ ਸਾਖਰਤਾ ਫੈਲਾਉਣ ਲਈ ਵੱਖ ਵੱਖ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਕਲੱਬਾਂ ਦੇ ਮੈਂਬਰ ਆਪਣੇ ਨੇੜੇ ਦੇ ਉਨ੍ਹਾਂ ਲੋਕਾਂ ਦੀ ਪਹਿਚਾਣ ਕਰਨ ਜਿੰਨ੍ਹਾਂ ਨੂੰ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪਹਿਚਾਣ ਕੀਤੇ ਗਏ ਵਿਅਕਤੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸ਼ਿਕਾਇਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਭੇਜੀਆਂ ਜਾਣ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply