ਬਠਿੰਡਾ, 13 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਪਬਲਿਕ ਕਾਲਜ ਆਫ ਨਰਸਿੰਗ ਕਟਾਰ ਸਿੰਘ ਵਾਲਾ ਬਠਿੰਡਾ ਦੇ ਵਿਦਿਆਰਥੀਆਂ ਨੇ ਨਰਸਿੰਗ ਦਿਵਸ ਤੇ ਵਿਸ਼ੇਸ਼ ਪ੍ਰੋਗਰਾਮ ਦਾ ਪ੍ਰਬੰਧ ਕੀਤਾ।ਕਾਲਜ ਦੇ ਮੈਨੇਜਿਗ ਡਾਇਰੈਕਟਰ ਡਾ. ਜੀ.ਐਸ. ਨਾਗਪਾਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਵੱਲੋਂ ਜੋਤੀ ਪ੍ਰਚਲਿਤ ਉਪਰੰਤ ਸਮੂਹ ਵਿਦਿਆਰਥੀਆਂ ਨੇ ਨਰਸਿੰਗ ਦੀ ਮੋਢੀ, ਫਲੌਰੈਂਸ ਨਾਈਟਿੰਗੇਲ ਨੂੰ ਸ਼ਰਧਾਂਜ਼ਲੀ ਦਿੱਤੀ ਅਤੇ ਉਹਨਾਂ ਦੇ ਅਸੂਲਾਂ ਤੇ ਚੱਲਣ ਦੀ ਸੌਂਹ ਚੁੱਕੀ। ਪ੍ਰਿੰਸੀਪਲ ਵੱਲੋਂ ਤੇ ਸਮੂਹ ਸਟਾਫ਼ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਨਰਸਿੰਗ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਤੇ ਕਾਲਜ ਦੀ ਸਲਾਨਾ ਰਿਪੋਰਟ ਵੀ ਪੜ੍ਹੀ ਗਈ ਤੇ ਵਿਦਿਆਰਥੀਆਂ ਵੱਲੋਂ ਰੰਗਾਂ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media