ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-2 ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸੇਵਕ ਅਤੇ ਦਸਮੇਸ਼ ਜੀ ਦੇ ਦਰਬਾਰੀ ਕਵੀਆਂ ਦੇ ਸਿਰਤਾਜ ਭਾਈ ਸਾਹਿਬ ਭਾਈ ਨੰਦ ਲਾਲ ਜੀ ਗੋਯਾ ਦੀ ਮਿੱਠੀ ਯਾਦ ਵਿੱਚ ਐਤਵਾਰ, 15 ਮਈ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਭਾਈ ਰਣਬੀਰ ਸਿੰਘ (ਪਾਉਂਟਾ ਸਾਹਿਬ), ਭਾਈ ਜਸਵਿੰਦਰ ਸਿੰਘ (ਟੈਕਸਲਾ ਟੀਵੀ), ਕੀਰਤਨ ਅਕੈਡਮੀ ਜੀਕੇ-2 ਦੇ ਬੱਚੇ, ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ (ਸਾਬਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ) ਅਤੇ ਭਾਈ ਮਨਪ੍ਰੀਤ ਸਿੰਘ (ਕਾਨਪੁਰੀ) ਦੇ ਰਾਗੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਹੋਰ ਦਸਿਆ ਕਿ ਮੌਕੇ ਤੇ ਕਵੀ ਦਰਬਾਰ ਵੀ ਹੋਵੇਗਾ ਜਿਸ ਵਿੱਚ ਪੰਜਾਬੀ ਦੇ ਪ੍ਰਮੁੱਖ ਕਵੀ ਭਾਈ ਨੰਦ ਲਾਲ ਜੀ ਗੋਯਾ ਦੇ ਸੰਬੰਧ ਵਿੱਚ ਆਪਣੀ ਕਾਵਿ ਰਚਨਾਵਾਂ ਪੇਸ਼ ਕਰ ਉਨ੍ਹਾਂ ਪ੍ਰਤੀ ਆਪਣੀ ਅਕੀਦਤ ਦੇ ਫੁਲ ਭੇਂਟ ਕਰਨਗੇ।ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ਚੈਨਲ ਪੁਰ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media