ਨਵੀਂ ਦਿੱਲੀ, 13 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਸ਼ਨੀਵਾਰ, 14 ਮਈ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪੁਲਿਸ ਲਾਈਨ, ਨੇੜੇ ਗੁਰੂ ਤੇਗ ਬਹਾਦਰ ਨਗਰ ਮੈਟਰੋ ਸਟੇਸ਼ਨ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਪ੍ਰਭਾਤ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਰਾਗੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਭਾਈ ਜੋਗਿੰਦਰ ਸਿੰਘ ਪਾਰਸ ਗੁਰ ਸ਼ਬਦ ਦੀ ਕੱਥਾ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਸ਼ਹਾਦਤ ਦੀ ਸਿੱਖ ਇਤਿਹਾਸ ਵਿੱਚ ਮਹਤੱਤਾ ਦੇ ਸੰਬੰਧ ਵਿੱਚ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣਗੇ।ਸ. ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਇੰਦਰਪ੍ਰੀਤ ਸਿੰਘ ਅਤੇ ਹੋਰ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media