ਪੱਟੀ, 13 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਪੁਲਿਸ ਥਾਣਾ ਸਦਰ ਪੱਟੀ ਅਧੀਨ ਪਿੰਡ ਜੌੜਾ ਵਿਖੇ ਇੱਕ 35 ਸਾਲਾ ਵਿਅਕਤੀ ਸੀ ਮੌਤ ਹੋ ਜਾਣ ਦਾ ਪਤਾ ਲੱਗਾ। ਥਾਣਾ ਸਦਰ ਮੁੱਖੀ ਬਿਕਰਮ ਸਿੰਘ ਨੇ ਮ੍ਰਿਤਕ ਵਿਅਕਤੀ ਦੀ ਪਹਿਚਾਣ ਹਰਜੀਤ ਸਿੰਘ (35) ਉਰਫ ਜੀਤਾ ਪੁੱਤਰ ਮੇਹਰ ਸਿੰਘ ਵਾਸੀ ਜੌੜਾ ਵਜ਼ੋ ਹੋਈ ਹੈ। ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ, ਕੁਝ ਸਮਾਂ ਪਹਿਲਾਂ ਉਸ ਦੀ ਇਕ ਬਾਂਹ ਕੱਟੀ ਗਈ ਸੀ, ਜਿਸ ‘ਤੇ ਪੰਜਾਬ ਸਰਕਾਰ ਦੇ ਕੋਟੇ ਵਿਚ 4੦ ਹਜ਼ਾਰ ਰੁਪਏ ਉਸ ਨੂੰ ਸਹਾਇਤਾ ਵਜ਼ੋ ਮਿਲੇ ਸਨ, ਪਰ ਜ਼ਿਆਦਾ ਨਸ਼ੇ ਕਰਨ ਲੱਗ ਪਿਆ ਸੀ ਅਤੇ ਹੁਣ ਨਸ਼ੇ ਦੇ ਇਲਾਜ਼ ਲਈ ਗੁਰ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਸੀ, ਜਿਥੇ ਉਸ ਦੀ ਮੌਤ ਹੋ ਗਈ। ਪੁਲਿਸ ਚੌਕੀ ਕੈਰੋਂ ਇੰਚਾਰਜ਼ ਨਰੇਸ਼ ਕੁਮਾਰ ਵਲੋਂ ਨਰਿੰਦਰ ਸਿੰਘ ਪੁੱਤਰ ਸਲੁੱਖਣ ਸਿੰਘ ਵਾਸੀ ਕੈਰੋਂ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰਕੇ ਪੋਸਟ ਮਾਰਟਮ ਕਰਨ ਉਪਰੰਤ ਲਾਸ਼ ਵਾਰਸ਼ਾਂ ਨੂੰ ਸੌਪ ਦਿੱਤੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media