ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਖੇਤੀਬਾੜੀ ਵਿਭਾਗ ਵੱਲੋਂ ਡਾ. ਬਖਸ਼ੀਸ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਸਾਉਣੀ ਮੁਹਿੰਮ ਤਹਿਤ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ,ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਸੰਦੀਪ ਸਿੰੰਘ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ ਜਗਦੀਪ ਸਿੰਘ ਡਿਪਟੀ ਪੀ ਡੀ, ਡਾ. ਲਵ ਕੁਮਾਰ,ਦੀਪਕ ਕੁਮਾਰ,ਬਲਵਿੰਦਰ ਪਾਲ,ਮਨਜੀਤ ਕੌਰ,ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ,ਤਿਲਕ ਰਾਜ,ਰਘਬੀਰ ਸਿੰਘ,ਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀਆਂ ਸਿਰਫ ਸਿਫਾਰਸ਼ ਸ਼ੁਦਾ ਕਿਸਮਾਂ ਦੀ ਕਾਸ਼ਤ ਕੀਤੀ ਜਾਵੇ ਤਾਂ ਜੋ ਮੰਡੀਕਰਨ ਦੀ ਕਿਸੇ ਕਿਸਮ ਦੀ ਕੋਈ ਸਮੱੱਸਿਆ ਨਾਂ ਆਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦਾ ਸਮਾਂ 15 ਜੂਨ ਮਿਥਿਆ ਗਿਆ ਹੈ, ਇਸ ਲਈ ਸਮੂਹ ਕਿਸਾਨ ਝੋਨੇ ਦੀ ਲਵਾਈ 15 ਜੂਨ ਤੋਂ ਪਹਿਲਾਂ ਨਾ ਕਰਨ ਦੀ ਕੋਸ਼ਿਸ਼ ਕਰਨ ਤਾਂ ਜੋ ਕਿਸੇ ਤਰਾਂ ਦੀ ਸਮਸਿਆਂ ਤੋਂ ਬਚਿਆ ਜਾ ਸਕੇ। ਉਨਾਂ ਕਿਹਾ ਕਿ ਝੋਨੇ ਦੀ ਪਨੀਰੀ ਦੀ ਬਿਜਾਈ ਤੋਂ ਪਹਿਲਾਂ ਬੀਜ ਨੂੰ ਉੱਲੀਨਾਸ਼ਕ ਦਵਾਈਆਂ ਨਾਲ ਸੋਧ ਲੈਣਾ ਚਾਹੀਦਾ। ਡਾ ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਪਠਾਨਕੋਟ, ਧਾਰਕਲਾਂ ਅਤੇ ਨਰੋਟ ਜੈਮਲ ਸਿੰਘ ਬਲਾਕਾਂ ਵਿੱਚ ਮੱਕੀ ਮੁੱਖ ਫਸਲ ਹੋਣ ਕਾਰਨ ਸਾਉਣੀ ਦੌਰਾਨ ਮੱਕੀ ਦੀ ਕਾਸਤ ਵਿੱਚ ਕੁਝ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਿੱਚੋਂ ਮੱਕੀ ਦੇ ਟਾਂਡੇ ਗਲਣ ਦੀ ਸਮੱਸਿਆ ਜ਼ਿਆਦਾ ਗੰਭੀਰ ਹੋਣ ਕਾਰਨ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਬਿਜਾਈ ਸਮੇਂ ਲਾਈਨ ਤੋਂ ਲਾਈਨ ਵਿੱਚ ਦੋ ਫੁੱਟ ਅਤੇ ਬੂਟੇ ਤੋਂ ਬੂਟੇ ਵਿੱਚ 20 ਸੈ.ਮੀ. ਫਾਸਲਾ ਰੱਖਣਾ ਚਾਹੀਦਾ। ਡਾ ਪ੍ਰਿਤਪਾਲ ਸਿੰਘ ਨੇ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ‘ਤੇ ਕਿਸਾਨਾਂ ਨੂੰ ਖਾਦਾਂ ਵਰਤਣ ਲਈ ਪ੍ਰੇਰਿਆ। ਡਾ ਸੰਦੀਪ ਸਿੰਘ ਨੇ ਕਿਹਾ ਕਿ ਥਰਿੱਪ ਨਾਂ ਦਾ ਕੀੜਾ ਗਰਮੀ ਰੁੱਤ ਦੇ ਮਾਂਹ ਉਤੇ ਮੂੰਗੀ ਦੀ ਫਸਲ ਦਾ ਬਹੁਤ ਨੁਕਸਾਨ ਕਰਦਾ ਹੈ ,ਜਿਸ ਦੀ ਸਮੇਂ ਸਿਰ ਰੋਕਥਾਮ ਕਰਨੀ ਬਹੁਤ ਜ਼ਰੂਰੀ ਹੈ। ਉੱਘੇ ਕਿਸਾਨ ਡਾ ਬਲਦੇਵ ਸਿੰਘ ਸੰਧੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਠਾਨਕੋਟ ਦਾ ਕੁਝ ਰਕਬੇ ਵਿੱਚ ਨਹਿਰੀ ਪਾਣੀ ਦੀ ਬਹੁਤਾਤ ਹੋਣ ਕਾਰਨ ਝੋਨੇ ਦੀ ਅਗੇਤੀ ਲਵਾਈ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਕਿਸਾਨਾਂ ਨੂੰ ਪ੍ਰਦਰਸ਼ਨੀ ਪਲਾਟਾਂ ਲਈ ਝੋਨੇ ਦਾ ਬੀਜ ਵੀ ਦਿੱਤਾ ਗਿਆ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media