ਸ਼੍ਰੋਮਣੀ ਕਮੇਟੀ ਨੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ੬ਵਾਂ ਇੰਟਰਨੈਸ਼ਨਲ ਗਤਕਾ ਕੱਪ ਕਰਵਾਇਆ
ਅੰਮ੍ਰਿਤਸਰ, 13 ਮਈ (ਗੁਰਪ੍ਰੀਤ ਸਿੰਘ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫਤਹਿ ਨੂੰ ਸਮਰਪਿਤ 6ਵਾਂ ਇੰਟਰਨੈਸ਼ਨਲ ਗਤਕਾ ਕੱਪ ਮੁਕਾਬਲਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਹਮਣੇ ਕਰਵਇਆ ਜਿਸ ਵਿੱਚ 20 ਦੇ ਕਰੀਬ ਟੀਮਾਂ ਨੇ ਡੈਮੋ ਅਤੇ ਫਾਈਟ ਮੁਕਾਬਲਿਆਂ ਵਿਚ ਹਿੱਸਾ ਲਿਆ ਡਾ: ਮਨਮੋਹਨ ਸਿੰਘ ਭਾਗੋਵਾਲੀਆ ਡਾਇਰੈਕਟਰ ਗਤਕਾ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਦੋ ਰੋਜਾ ੬ਵਾਂ ਇੰਟਰਨੈਸ਼ਨਲ ਗਤਕਾ ਕੱਪ ਮੁਕਾਬਲੇ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਪਹਿਲੇ ਸਥਾਨ ਤੇ, ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਟੀਮ ਦੂਸਰੇ ਸਥਾਨ ਅਤੇ ਟੀਮ ਇੰਡੀਆ ਤੀਸਰੇ ਸਥਾਨ ਤੇ ਰਹੀਆਂ ਇਸੇ ਤਰ੍ਹਾਂ ਡੈਮੋ ਮੁਕਾਬਲਿਆਂ ਵਿੱਚ ਅਮਿਤੋਜ ਗਤਕਾ ਅਕੈਡਮੀ ਪਹਿਲੇ ਸਥਾਨ ਤੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗਤਕਾ ਅਖਾੜਾ, ਨਾਗਪੁਰ ਦੂਸਰੇ ਅਤੇ ਬਾਬਾ ਦੀਪ ਸਿੰਘ ਮਹੰਤਸਰ ਗਤਕਾ ਅਖਾੜਾ ਲੁਧਿਆਣਾ ਤੀਸਰੇ ਨੰਬਰ ਤੇ ਰਿਹਾ ਜੱਜਾਂ ਦੀ ਸੇਵਾ ਭਾਈ ਸਤਪਾਲ ਸਿੰਘ ਬਾਗੀ, ਭਾਈ ਕੁਲਜੀਤ ਸਿੰਘ ਚੰਡੀਗੜ੍ਹ ਅਤੇ ਭਾਈ ਬਲਜੀਤ ਸਿੰਘ ਕੈਲੋਂ ਨੇ ਨਿਭਾਈ ਰੈਫਰੀ ਵਜੋਂ ਸz: ਸੁਪਰੀਤ ਸਿੰਘ, ਸz: ਹਰਦੀਪ ਸਿੰਘ, ਸz: ਜਸਬੀਰ ਸਿੰਘ, ਸz: ਮਲਕੀਤ ਸਿੰਘ ਅਤੇ ਸ: ਗੁਰਮੀਤ ਸਿੰਘ ਨੇ ਸੇਵਾ ਨਿਭਾਈ। ਮੁਕਾਬਲਿਆਂ ਉਪਰੰਤ ਬਾਬਾ ਬਲਬੀਰ ਸਿੰਘ ੯੬ ਕਰੋੜੀ, ਨਿਹੰਗ ਮੁਖੀ ਸ਼ੋ੍ਰਮਣੀ ਅਕਾਲੀ ਬੁੱਢਾ ਦਲ ਨੇ ਬੋਲਦਿਆਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਚੱਪੜਚਿੜੀ ਦੇ ਮੈਦਾਨ ਤੋਂ ਚੱਲ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਜਥੇ ਦੇ ਸਿੰਘਾਂ ਨਾਲ ਜ਼ਾਲਮ ਵਜੀਦ ਖਾਨ ਨੂੰ ਮਾਰ ਕੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਬਦਲਾ ਲਿਆ ਤੇ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਉਨ੍ਹਾਂ ਕਿਹਾ ਕਿ ਅੱਜ aੁੇਸੇ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਤਿਹ ਦਿਵਸ ਸਮੇਂ ਗਤਕਾ ਮੁਕਾਬਲੇ ਕਰਵਾਏ ਗਏ ਹਨ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਓ ਇਸ ਪਾਵਨ ਪਵਿੱਤਰ ਦਿਹਾੜੇ ਤੇ ਨਸ਼ਿਆਂ ਤੇ ਵਿਸ਼ੇ ਵਿਕਾਰਾਂ ਨੂੰ ਤਿਆਗ ਕੇ ਕਲਗੀਧਰ ਦਸ਼ਮੇਸ਼ ਪਿਤਾ ਵੱਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣੀਏ।
ਇਸ ਉਪਰੰਤ ਬਾਬਾ ਬਲਬੀਰ ਸਿੰਘ 96 ਕਰੋੜੀ ਨਿਹੰਗ ਮੁਖੀ ਸ਼ੋ੍ਰਮਣੀ ਅਕਾਲੀ ਬੁੱਢਾ ਦਲ, ਜਥੇਦਾਰ ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ, ਸz: ਰਵਿੰਦਰ ਸਿੰਘ ਖਾਲਸਾ ਮੈਂਬਰ, ਸz: ਸੁਖਦੇਵ ਸਿੰਘ ਭੂਰਾਕੋਹਨਾ ਤੇ ਸ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸz: ਕੁਲਵਿੰਦਰ ਸਿੰਘ ‘ਰਮਦਾਸ’ ਅਤੇ ਸz: ਸਿਮਰਜੀਤ ਸਿੰਘ ਮੀਤ ਸਕੱਤਰ ਨੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਤੇ ਆਉਣ ਵਾਲੀਆਂ ਟੀਮਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦਿੱਤੇ ਸਮਾਗਮ ਵਿੱਚ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਤੇ ਗਤਕਾ ਟੀਮਾਂ ਦੇ ਰੈਫਰੀਆਂ ਤੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬਲਬੀਰ ਸਿੰਘ ਨੂੰ ਲੋਈ, ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ: ਨਿਰਮੈਲ ਸਿੰਘ ਜੌਲਾਂ, ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ: ਅਵਤਾਰ ਸਿੰਘ ਰਿਆੜ, ਸ: ਰਣਧੀਰ ਸਿੰਘ ਚੀਮਾ, ਸ: ਰਵਿੰਦਰ ਸਿੰਘ ਖਾਲਸਾ, ਸ: ਜਤਿੰਦਰਪਾਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਮੱਖਣ ਸਿੰਘ ਬਾਬਾ ਬਕਾਲਾ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ, ਬਾਬਾ ਸੁੱਖਾ ਸਿੰਘ ਤੇ ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਜੱਸਾ ਸਿੰਘ ਬੁੱਢਾ ਦਲ, ਬਾਬਾ ਮੇਜਰ ਸਿੰਘ ਲੁਧਿਆਣਾ, ਸ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ: ਬਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਜੋਤੀ ਸਰੂਪ, ਸz: ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗ੍ਹੜ ਸਾਹਿਬ, ਸz: ਗੁਰਵਿੰਦਰ ਸਿੰਘ ਇੰਸਪੈਕਟਰ (ਪ), ਸ.ਚਰਨਜੀਤ ਸਿੰਘ ਕਾਲੇਵਾਲ, ਬੀਬੀ ਸੁਖਵੰਤ ਕੌਰ ਸੰਧੂ, ਜਥੇਦਾਰ ਉਜਾਗਰ ਸਿੰਘ ਵਡਾਲੀ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸ. ਅਮਰੀਕ ਸਿੰਘ ਮੋਹਾਲੀ ਜਥੇਬੰਦਕ ਸਕੱਤਰ ਆਦਿ ਹਾਜ਼ਰ ਸਨ।
Punjab Post Daily Online Newspaper & Print Media