Monday, July 8, 2024

ਸ਼ੋ੍ਮਣੀ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 13 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਅਤੇ ਹੋਰ ਸਿੰਘਾਂ ਦੇ ੩੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਕੀਤਾ ਗਿਆ। ਆਰੰਭਤਾ ਸਮੇਂ ਅਕਾਲ ਪੁਰਖ ਦੀ ਉਸਤੱਤ ਕਰਦਿਆਂ ਮਾਤਾ ਗੁਜਰੀ ਕਾਲਜ, ਸ੍ਰੀ ਫਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਸਬਦ ਗਾਇਨ ਕੀਤਾ। ਸੈਮੀਨਾਰ ਦੇ ਪਹਿਲੇ ਅਤੇ ਦੂਸਰੇ ਦੋਵੇਂ ਸੈਸ਼ਨਾ ਦੀ ਪ੍ਰਧਾਨਗੀ ਡਾ: ਗੁਰਮੋਹਨ ਸਿੰਘ ਵਾਲੀਆ ਉੱਪ ਕੁਲਪਤੀ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੇ ਕੀਤੀ। ਮੁੱਖ ਮਹਿਮਾਨ ਵਜੋਂ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਅਤੇ ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸ਼ਿਰਕਤ ਕੀਤੀ। ਡਾ: ਬਲਵੰਤ ਸਿੰਘ ਢਿੱਲੋਂ ਨੇ ਕੁੰਜੀਵਤ ਭਾਸ਼ਨ ਦੇਂਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਇਕ ਐਸੀ ਸਖ਼ਸ਼ੀਅਤ ਸਨ, ਜਿਨ੍ਹਾਂ ਨੂੰ ਹੋਰਨਾਂ ਸਮਕਾਲੀ ਸਿੱਖਾਂ ਦੀ ਨਿਸਬਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸੰਗਤ ਮਾਣਨ ਦਾ ਬੜਾ ਥੋੜ੍ਹਾ ਸਮਾਂ ਮਿਲਿਆ ਸੀ। ਖਾਲਸਾ ਪੰਥ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੇ ਐਸੇ ਕਾਰਨਾਮਿਆਂ ਨੂੰ ਸਰੰਜਾਮ ਦਿੱਤਾ, ਜਿਨ੍ਹਾਂ ਦੀ ਮਿਸਾਲ ਇਤਿਹਾਸ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਨੇ ਸਿੱਖਾਂ ਨੂੰ ਜਿਸ ਤਰ੍ਹਾਂ ਮੁਗਲਾਂ ਵਿਰੁ’ਧ ਧਰਮ ਯੁੱਧ ਲਈ ਸੰਗਠਿਤ ਕੀਤਾ, ਸੈਨਿਕ ਮੁਹਿੰਮਾਂ ਵਿੱਚ ਜਿਸ ਤਰ੍ਹਾਂ ਅੱਗੇ ਹੋ ਕੇ ਅਗਵਾਈ ਕੀਤੀ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਪੰਜਾਬ ਦੇ ਇਤਿਹਾਸ ਵਿੱਚ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਖੇਤਰ ਵਿੱਚ ਨਇਕਲਾਬ ਦਾ ਜੋ ਮੁੱਢ ਬੰਨ੍ਹਿਆਂ ਅਤੇ ਅੰਤ ਦਿੱਲੀ ਵਿੱਚ ਸ਼ਹੀਦੀ ਸਮੇਂ ਜੋ ਸਿਦਕ ਦਿਲੀ ਤੇ ਅਡੋਲਤਾ ਦਾ ਮੁਜ਼ਾਹਿਰਾ ਕੀਤਾ, ਉਸ ਤੋਂ ਸਪਸ਼ਟ ਹੈ ਕਿ ਉਹ ਬਹੁਤ ਹੀ ਪ੍ਰਤਿਭਾਸ਼ਾਲੀ ਤੇ ਬਹੁਪੱਖੀ ਸਖਸ਼ੀਅਤ ਦੇ ਮਾਲਕ ਸਨ। ਸ: ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਦਸਮ ਪਿਤਾ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਰਾਜ ਪ੍ਰਬੰਧ ਦੀਆਂ ਸਾਰੀਆਂ ਨੀਤੀਆਂ ਦਿੱਤੀਆਂ ਤੇ ਜ਼ੁਲਮ ਖਤਮ ਕਰਨ ਤੋਂ ਬਾਅਦ ਖਾਲਸੇ ਦੇ ਰਾਜ ਦੇ ਰੂਪ ਵਿੱਚ ਲੋਕਾਂ ਦਾ ਰਾਜ ਸਥਾਪਿਤ ਕੀਤਾ।
ਸਮਾਗਮ ਦੇ ਮੁੱਖ ਮਹਿਮਾਨ ਡਾ: ਰੂਪ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਕਲਗੀਧਰ ਦਸਮੇਸ਼ ਪਿਤਾ ਤੋਂ ਥਾਪੜਾ ਲੈਣ ਉਪਰੰਤ ਆਪਣੇ ਸਰੀਰਕ ਤੇ ਇਤਿਹਾਸਕ ਰੂਪ ਨੂੰ ਖਤਮ ਕਰ ਦਿੱਤਾ ਤੇ ਸਾਰਾ ਜੀਵਨ ਗੁਰੂ ਕਾ ਬੰਦਾ ਹੋ ਕੇ ਜੀਵਿਆ। ਉਨ੍ਹਾਂ ਕਿਹਾ ਗੁਰਬਾਣੀ ਵਿਆਖਿਆ ਕਰਦੀ ਹੈ ਕਿ ਧਰਮੀ ਪੁਰਸ਼ ਹੀ ਗਿਆਨੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਬੁਜਦਿਲ ਹੋ ਚੁੱਕੇ ਲੋਕਾਂ ਵਿੱਚ ਚੜ੍ਹਦੀ ਕਲਾ ਦਾ ਜ਼ਜ਼ਬਾ ਭਰਿਆ ਤੇ ਇਸਲਾਮ ਨੂੰ ਝੂਕਾ ਕੇ ਗੁਰੂ ਸਾਹਿਬ ਨਾਲ ਕੀਤਾ ਵਾਅਦਾ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਫ਼ਤਹਿ ਦਾ ਬਾਦਸ਼ਾਹ ਸੀ।
ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਰਾਜ ਦੇ ਪਹਿਲੇ ਸੰਸਥਾਪਿਕ ਬਾਬਾ ਬੰਦਾ ਸਿੰਘ ਬਹਾਦਰ ਵਾਂਗ ਬਾਕੀ ਸਿੱਖ ਜਰਨੈਲਾਂ ਦੇ ਦਿਨ ਵੀ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਕੰਦਰ, ਪੋਰਸ, ਅਲੈਗਜ਼ੈਂਡਰ, ਪਾਣੀ ਪੱਤ ਦੀ ਤੀਸਰੀ ਲੜਾਈ, ਕੁਰਕਸ਼ੇਤਰ ਦੇ ਯੁੱਧ ਦੀ ਜਾਣਕਾਰੀ ਦੇਣ ਦੇ ਨਾਲੁਨਾਲ ਸਿੱਖ ਬਹਾਦਰ ਯੋਧਿਆਂ ਦਾ ਇਤਿਹਾਸ ਵੀ ਪੜਾਉਣਾ ਚਾਹੀਦਾ ਹੈ।
ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਡਾ: ਗੁਰਮੋਹਨ ਸਿੰਘ ਵਾਲੀਆਂ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਪਹਿਲਾ ਤੇ ਬਾਅਦ ਦਾ ਜੀਵਨ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਬਦਲਾ ਲੈਣ ਲਈ ਨਹੀਂ ਬਲਕਿ ਜ਼ਬਰ ਤੇ ਜ਼ੁਲਮ ਨੂੰ ਖਤਮ ਕਰਨ ਤੇ ਮਜ਼ਲੂਮਾ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਲੜੀ। ਉਨ੍ਹਾਂ ਸਮਾਗਮ ਵਿੱਚ ਸ਼ਾਮਲ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸਰੋਤਿਆਂ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਅਤੇ ਸਮੁੱਚੇ ਅਦਾਰੇ ਵੱਲੋਂ ਧੰਨਵਾਦ ਕਰਦਿਆਂ ਜੀ ਆਇਆਂ ਆਖਿਆ।
ਉਕਤ ਸਖ਼ਸ਼ੀਅਤਾਂ ਦੇ ਇਲਾਵਾ ਡਾ: ਹਰਦੇਵ ਸਿੰਘ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਡਾ: ਸਰਬਜਿੰਦਰ ਸਿੰਘ ਤੇ ਡਾ: ਪਰਮਬੀਰ ਸਿੰਘ ਪੰਜਾਬੀ ਯੂਨੀਵਰਸਿਟੀ, ਡਾ: ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵੀ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਜੀਵਨ ਤੇ ਝਾਤ ਪਾਉਂਦਿਆਂ ਵੱਖੁਵੱਖ ਵਿਸ਼ਿਆਂ ਤੇ ਪਰਚੇ ਪੜ੍ਹੇ। ਡਾ: ਜਤਿੰਦਰ ਸਿੰਘ ਸਿੱਧੂ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ, ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ,  ਸ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਸੇਵਾ ਪ੍ਰੋ: ਅਨੂਪ੍ਰੀਤ ਸਿੰਘ ਨੇ ਨਿਭਾਈ।
ਸੈਮੀਨਾਰ ਦੇ ਅਖੀਰ ਵਿੱਚ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਸ: ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਡਾ: ਰੂਪ ਸਿੰਘ ਸਕੱਤਰ ਤੇ ਡਾ: ਗੁਰਮੋਹਨ ਸਿੰਘ ਵਾਲੀਆ ਵੱਲੋਂ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਮੇਜਰ ਜਨਰਲ ਪ੍ਰਿੰਸੀਪਲ ਜੀ ਐਸ ਲਾਂਬਾ, ਡਾ: ਬਲਵੰਤ ਸਿੰਘ ਢਿੱਲੋਂ, ਡਾ: ਜਤਿੰਦਰ ਸਿੰਘ ਸਿੱਧੂ, ਡਾ: ਹਰਦੇਵ ਸਿੰਘ, ਡਾ: ਸਰਬਜਿੰਦਰ ਸਿੰਘ, ਡਾ: ਪ੍ਰਮਬੀਰ ਸਿੰਘ, ਡਾ: ਅਮਰਜੀਤ ਸਿੰਘ, ਸ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ ਕੁਲਵਿੰਦਰ ਸਿੰਘ ‘ਰਮਦਾਸ’ ਤੇ ਸz ਸਿਮਰਜੀਤ ਸਿੰਘ ਮੀਤ ਸਕੱਤਰ, ਸ: ਅਮਰਜੀਤ ਸਿੰਘ, ਸz:ਗੁਰਮੀਤ ਸਿੰਘ ਤੇ ਸ: ਭਗਵੰਤ ਸਿੰਘ ਮੈਨੇਜਰ ਨੂੰ ਲੋਈ, ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply