Monday, July 8, 2024

ਮੈਰੀਟੋਰੀਅਸ ਸਕੂਲ ਬਠਿੰਡਾ ਦੇ 8 ਵਿਦਿਆਰਥੀਆਂ ਨੇ ਮੈਰਿਟ ਵਿੱਚ ਥਾਂ ਬਣਾਈ

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਤੇ ਚੰਗੇ ਭਵਿੱਖ ਦੀ ਕੀਤੀ ਕਾਮਨਾ

PPN1405201603

ਬਠਿੰਡਾ, 14 ਮਈ ( ਅਵਤਾਰ ਸਿੰਘ ਕੈਂਥ ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਦੇ 8 ਵਿਦਿਆਰਥੀਆਂ ਨੂੰ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਨਾਂ ਦਰਜ ਕਰਵਾਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਡਿਪਟੀ ਕਮਿਸ਼ਨਰ ਡਾ.ਬਸੰਤ ਗਰਗ ਨੇ ਨਿਜੀ ਤੌਰ ‘ਤੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਜਸਵਿੰਦਰ ਸਿੰਘ, ਪ੍ਰਭਜੋਤ ਸਿੰਘ, ਮਨਦੀਪ ਸਿੰਘ, ਸਰਬਜੋਤ ਸਿੰਘ, ਨੂੰ ਮਿਲ ਕੇ ਵਧਾਈ ਦਿੰਦਿਆਂ ਕਿਹਾ ਕਿ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਸਖਤ ਮਿਹਨਤ ਨੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਭਰ ਦੇ ਸਕੂਲਾਂ ਵਿੱਚੋਂ ਬਠਿੰਡਾ ਦਾ ਮੈਰੀਟੋਰੀਅਸ ਸਕੂਲ ਸੱਤਵੇਂ ਸਥਾਨ ਤੇ ਰਿਹਾ ਹੈ ਅਤੇ ਮੈਰੀਟੋਰੀਅਸ ਸਕੂਲਾਂ ਦੇ ਕੁੱਲ 23 ਵਿਦਿਆਰਥੀ ਮੈਰਿਟ ਵਿੱਚ ਆਏ ਹਨ ਜਿਨ੍ਹਾਂ ਵਿੱਚੋ 8 ਵਿਦਿਆਰਥੀ ਇੱਕਲੇ ਬਠਿੰਡਾ ਸਕੂਲ ਦੇ ਮੈਡੀਕਲ ਅਤੇ ਨਾਨ-ਮੈਡੀਕਲ ਦੇ ਹਨ। ਡਾ. ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਡਿਪਟੀ ਕਮਿਸ਼ਨਰ ਸਕੂਲ ਪ੍ਰਿੰਸੀਪਲ ਕਰਨਲ ਬੇਅੰਤ ਸਿੰਘ ਸੰਧੂ (ਰਿਟਾ.) ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੈਰੀਟੋਰੀਅਸ ਵਿਦਿਆਰਥੀਆਂ ਦੀ ਭਵਿੱਖ ਵਿੱਚ ਜਰੂਰਤ ਬਾਰੇ ਦੱਸਣ ਤਾਂ ਜੋ ਉਨ੍ਹਾ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਬਠਿੰਡਾ ਸਕੂਲ ਦੇ ਨਾਨ-ਮੈਡੀਕਲ ਦੇ ਮਨਦੀਪ ਸਿੰਘ (96.67%), ਸਰਬਜੋਤ ਸਿੰਘ(96.00%), ਪ੍ਰਭਜੋਤ ਸਿੰਘ(95.78%), ਜਸਵਿੰਦਰ ਸਿੰਘ(95.33%) ਪੁੱਤਰ ਸਤਪਾਲ ਸਿੰਘ, ਜਸਵਿੰਦਰ ਸਿੰਘ(95.33%) ਪੁੱਤਰ ਅਵਤਾਰ ਸਿੰਘ ਅਤੇ ਮੈਡੀਕਲ ਚੋਂ ਰੁਪਿੰਦਰ ਕੌਰ (96.44%), ਖੁਸ਼ਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਕ੍ਰਮਵਾਰ 96 ਫੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਚ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸ੍ਰੀਮਤੀ ਅਮਰਜੀਤ ਕੌਰ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਦਾ ਸਿਹਰਾ ਦਿੰਦਿਆਂ ਇਸ ਨੂੰ ਵਿਦਿਆਰਥੀਆਂ ਵੱਲੋਂ ਕੀਤੀ ਸਖਤ ਮੇਹਨਤ ਦਾ ਨਤੀਜਾ ਦੱਸਿਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply