ਨਵੀਂ ਦਿੱਲੀ, 14 ਮਈ (ਅੰਮ੍ਰਿਤ ਲਾਲ ਮੰਨਣ)- ਸੋਸ਼ਲ ਮੀਡੀਆ ਪੁਰ ਵਾਇਰਲ ਹੋਈ ਵੀਡੀਓ, ਜੋ ਜੰਮੂ-ਕਸ਼ਮੀਰ ਦੇ ਆਰ ਐਸ ਪੁਰਾ ਦੀ ਦਸੀ ਜਾਂਦੀ ਹੈ, ਵਿੱਚ ਕੁਝ ਗੈਰ-ਸਿੱਖ ਨੌਜਵਾਨਾਂ ਵਲੋਂ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ, ਉਸਦੀ ਬੁਰੀ ਤਰ੍ਹਾਂ ਮਾਰ-ਕੁਟ ਕੀਤੀ ਜਾ ਰਹੀ ਹੈ, ਸਿੱਖ ਭਾਈਚਾਰੇ ਵਿੱਚ ਤਿੱਖਾ ਰੋਸ ਤੇ ਗੁੱਸਾ ਪੈਦਾ ਕਰਨ ਦਾ ਕਾਰਣ ਬਣ ਰਹੀ ਹੈ। ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਸ ਘਟਨਾ ਪੁਰ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਇਸ ਵੀਡੀਓ ਵਿੱਚ ਜਿਸਤਰ੍ਹਾਂ ਇੱਕ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜ ਮਾਰਿਆ-ਕੁਟਿਆ ਜਾ ਰਿਹਾ ਹੈ, ਉਹ ਬਰਦਾਸ਼ਤ ਤੋਂ ਬਾਹਰ ਹੈ। ਸ. ਰਾਣਾ ਨੇ ਇਸ ਸੰਬੰਧ ਵਿੱਚ ਜਾਰੀ ਆਪਣੇ ਬਿਆਨ ਵਿੱਚ ਮੰਗ ਕੀਤੀ ਹੈ ਕਿ ਇਸ ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ੀਆਂ, ਜਿਨ੍ਹਾਂ ਦੀ ਪਛਾਣ ਵੀਡੀਓ ਵਿਚੋਂ ਸਹਿਜੇ ਹੀ ਹੋ ਸਕਦੀ ਹੈ, ਨੂੰ ਤੁਰੰਤ ਹੀ ਫੜ ਅਤੇ ਸਖਤ ਤੋਂ ਸਖਤ ਸਜ਼ਾ ਦੇ ਕੇ ਸਿੱਖਾਂ ਵਿੱਚ ਵੱਧ ਰਹੇ ਗੁੱਸੇ ਨੂੰ ਸ਼ਾਂਤ ਕੀਤਾ ਜਾਏ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਪਕੜਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਵਿੱਚ ਢਿਲ ਤੇ ਅਣਗਹਿਲੀ ਵਰਤੇ ਜਾਣ ਤੋਂ ਨਿਕਲਣ ਵਾਲੇ ਨਤੀਜਿਆਂ ਲਈ ਜੰਮੂ-ਕਸਮੀਰ ਦੀ ਸਰਕਾਰ ਅਤੇ ਪੁਲਿਸ ਆਪ ਜ਼ਿਮੇਂਦਾਰ ਹੋਵੇਗੀ।ਸ. ਰਾਣਾ ਨੇ ਕਿਹਾ ਕਿ ਸਿੱਖ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕਰ ਸਕਦੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media