ਪੱਟੀ 14 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਆਮ ਆਦਮੀ ਪਾਰਟੀ ਵੱਲੋਂ ਮੋਜੂਦਾ ਪੰਜਾਬ ਸਰਕਾਰ ਦੀ ਸੁੱਤੀ ਹੋਈ ਜ਼ਮੀਰ ਨੂੰ ਜਗਾਉਣ ਲਈ 16 ਮਈ ਨੂੰ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਲਈ ਪੰਜਾਬ ਭਰ ਤੋਂ ਯੂਥ ਵਲੰਟੀਅਰ ਵੱਡੀ ਗਿਣਤੀ ਵਿਚ ਸਮੂਲੀਅਤ ਕਰਨਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਪੱਟੀ ਦੇੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂਾ ਕੀਤਾ।ਉਨ੍ਹਾ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਗਠਜੋੜ ਵਾਲੀ ਮੋਜੂਦਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾ ‘ਤੇ ਕੀਤੇ ਜਾ ਰਹੇ ਜਬਰ ਜੁਲਮ ਦਾ ਬਦਲਾ ਪੰਜਾਬ ਦੀ ਜਨਤਾ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਇਹਨਾ ਪਾਰਟੀਆਂ ਨੂੰ ਸੱਤਾ ਤੋ ਲਾਂਭੇ ਕਰ ਕੇ ਲਵੇਗੀ।ਇਸ ਮੋਕੇ ਬਿਕਰਮਜੀਤ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਵੱਸਣ ਸਿੰਘ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media