Tuesday, August 11, 2026

ਮੁੜ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਬਣੇ ਗੁਰਜੀਤ ਔਜਲਾ ਦਾ ਮੂੰਹ ਮਿੱਠਾ ਕਰਵਾਇਆ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਮਜੀਠਾ ਦੇ ਸੈਂਕੜੇ ਕਾਂਗਰਸੀ ਵਰਕਰਾਂ ਨੇ ਅੱਜ ਇਥੇ ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਮਜੀਠਾ ਹਲਕੇ ਦੇ ਇਹ ਕਾਂਗਰਸੀ ਵਰਕਰ ਗੁਰਮਖ ਸਿੰਘ ਕਾਦਰਾਬਾਦ, ਲਾਲੀ ਸਿੰਘ ਨੰਗਲ, ਬਲਵਿੰਦਰ ਸਿੰਘ ਮਰੜੀ, ਜਸਮਿੱਤਰ ਸਿੰਘ ਅਤੇ ਨਿਸ਼ਾਨ ਸਿੰਘ ਨੰਗਲੀ ਦੀ ਅਗਵਾਈ ਹੇਠ ਇਕ ਸਮਾਗਮ ਦੌੌਰਾਨ ਇਕੱਤਰ ਹੋਏ ਸਨ ।ਜਿਉਂ ਹੀ ਗੁਰਜੀਤ ਸਿੰਘ ਔਜਲਾ ਕਾਂਗਰਸ ਦਿਹਾਤੀ ਦਫਤਰ ਪੁਜੇ ਤਾਂ ਕਾਂਗਰਸੀ ਵਰਕਰਾਂ ਨੇ ਖੁਸ਼ੀ ਨਾਲ ਜੈਕਾਰੇ ਗਜਾਕੇ ਆਪਣੇ ਆਗੂ ਦਾ ਸਵਾਗਤ ਕੀਤਾ।ਔਜਲਾ ਨੂੰ ਸਿਰੋਪਾਉ ਬਖਸ਼ਿਸ ਕੀਤਾ ਗਿਆ ਤੇ ਲੱਡੂ ਖਵਾਏ ਗਏ।ਔਜਲਾ ਨੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ 2017 ਵਿੱਚ ਕਾਂਗਰਸ ਦੀ ਸਰਕਾਰ ਬਨਾਉਣ ਲਈ ਸਰਗਰਮ ਹੋਣ।ਜਿਕਰਯੋਗ ਹੈ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਔਜਲਾ ਨੂੰ ਦੂਸਰੀ ਵਾਰ ਦਿਹਾਤੀ ਪ੍ਰਧਾਨ ਥਾਪਿਆ ਗਿਆ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply