ਬਠਿੰਡਾ, 16 ਮਈ (ਜਸਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕੈਂਥ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ (2016) ਦੇ ਨਤੀਜੇ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਅਤੇ ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ।ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ ਬਾਰ੍ਹਵੀਂ ਆਰਟਸ ਗਰੁੱਪ ਦੇ ਵਿਦਿਆਰਥੀ ਵਿਸਾਲ ਦੇ 426 (94.6%) ਅੰਕ, ਸੁਰਿੰਦਰ ਸਿੰਘ 407 (90.4%) ਅੰਕ, ਜਗਦੀਪ ਸਿੰਘ 403 (89.5%) ਅੰਕ ਅਤੇ ਕਮਲਪ੍ਰੀਤ ਸਿੰਘ 401 (89.1%) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ।ਸਾਇੰਸ ਗਰੁੱਪ ਵਿੱਚੋਂ ਉਮਰਦੀਪ ਸਿੰਘ 410 (91.1%) ਅੰਕ, ਯਸਮੀਨ ਕੌਰ 402(89.3%) ਅੰਕ, ਉਦੇਵੀਰ ਸਿੰਘ ਅਤੇ ਪਵਨੀਤ ਕੌਰ 380 (84.4%) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤੇ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿੱਚੋਂ ਅਮੀਸਾ 362 (80.4%) ਅੰਕ, ਅਮਨਦੀਪ ਸਿੰਘ ਸਰਾਂ 310 (68.8%) ਅੰਕ, ਅਤੇ ਬੌਬੀ ਖ਼ਾਨ 308 (68.4%) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਇਨ੍ਹਾਂ ਵਿਦਿਆਰਥੀਆਂ ਦੀਆਂ ਚੰਗੀਆਂ ਪ੍ਰਾਪਤੀਆਂ ਲਈ ਖਾਲਸਾ ਸਕੂਲ ਦੇ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਅਤੇ ਮੈਨੇਜਰ ਨਿਰਮਲ ਸਿੰਘ ਸੰਧੂ ਅਤੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਪ੍ਰੀਖਿਆ ਕੰਟਰੋਲਰ ਜਗਤਾਰ ਸਿੰਘ ਬਰਾੜ ਨੇ ਇਨ੍ਹਾਂ ਬੱਚਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਹੌਸਲਾ ਅਫ਼ਜਾਈ ਕੀਤੀ। ਇਸ ਸਮੇਂ ਜਮਾਤ ਇੰਚਾਰਜ ਮੈਡਮ ਕਮਲੇਸ਼ ਕੁਮਾਰੀ, ਗੁਰਪ੍ਰੀਤ ਸਿੰਘ, ਮੈਡਮ ਰੇਨੂੰ ਸਿੰਗਲਾ, ਮੈਡਮ ਸ਼ਿੰਦਰਪਾਲ ਕੌਰ, ਮੈਡਮ ਪਰਮਜੀਤ ਕੌਰ, ਮੈਡਮ ਚਰਨਜੀਤ ਕੌਰ, ਕੁਲਦੀਪ ਸਿੰਘ, ਮਾਨ ਸਿੰਘ, ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪੇ ਸ਼ਾਮਿਲ ਸਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media