ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਸ਼ਹਿਰ ਦੀ ਸਫਾਈ ਦਾ ਕੰਮ ਕਰਨ ਵਾਲੀ ਕੰਪਨੀ 15 ਅਗਸਤ ਤੋਂ ਆਪਣਾ ਕੰਮ ਪੂਰੀ ਰਫਤਾਰ ਨਾਲ ਸ਼ੁਰੂ ਕਰ ਦੇਵੇਗੀ, ਜਿਸ ਨਾਲ ਸ਼ਹਿਰ ਦੀ ਲੰਮੀ ਚੱਲੀ ਆ ਰਹੀ ਮੰਗ ਪੂਰੀ ਹੋ ਜਾਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਉੁਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ. ਔਜਲਾ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ ਵਿਖੇ ਸ਼ਹਿਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕਰਦੇ ਕੀਤਾ। ਦੱਸਣਯੋਗ ਹੈ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਚੱਲਦੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਸਾਰੇ ਪ੍ਰਾਜੈਕਟ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸ੍ਰੀ ਔਜਲਾ ਨੂੰ ਹਰੇਕ ਪੰਦਰਵਾੜੇ ਸਾਰੇ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਮੀਟਿੰਗ ਕਰਨ ਦੇ ਆਦੇਸ਼ ਦਿੱਤੇ ਸਨ, ਜਿਸ ਤਹਿਤ ਅੱਜ ਉਨ੍ਹਾਂ ਨੇ ਇਹ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਉਨਾਂ ਨੇ ਸ਼ਹਿਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚੱਲਦੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਕੌਂਸਲਰਾਂ ਨਾਲ ਕੰਮ ਸਬੰਧੀ ਵਿਚਾਰ-ਚਰਚਾ ਕੀਤੀ। ਉਨ੍ਹਾਂ ਨਾਲ ਇਸ ਮੌਕੇ ਸੀਨੀਅਰ ਭਾਜਪਾ ਨੇਤਾ ਸ੍ਰੀ ਤਰੁਣ ਚੁੱਘ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸੀਨੀਅਰ ਅਕਾਲੀ ਨੇਤਾ ਸ੍ਰੀ ਨਵਦੀਪ ਗੋਲਡੀ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਪੁੱਡਾ ਦੇ ਸੀ. ਈ. ਓ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media