Sunday, February 22, 2026

ਮੁੱਖ ਮੰਤਰੀ ਪੇਂਡੂ ਵਿਕਾਸ ਯੋਜਨਾ ਤਹਿਤ ਫਾਜ਼ਿਲਕਾ ਨੂੰ ਮਿਲੇ 73 ਕਰੋੜ -ਸੁਰਜੀਤ ਜਿਆਣੀ

PPN1605201611ਫਾਜ਼ਿਲਕਾ, 16 ਮਈ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਦਿਹਾਤੀ ਵਿਕਾਸ ਲਈ ‘ਮੁੱਖ ਮੰਤਰੀ ਪੇਂਡੂ ਵਿਕਾਸ ਯੋਜਨਾ’ (ਰੂਰਲ ਮਿਸ਼ਨ) ਨਾਂਅ ਦੀ ਨਵੀਂ ਸਕੀਮ ਪਿੰਡਾਂ ਦੀ ਨੁਹਾਰ ਬਦਲਣ ਦੇ ਮੰਤਵ ਨਾਲ ਤਿਆਰ ਕੀਤੀ ਗਈ ਹੈ। ਇਸ ਸਕੀਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਨੂੰ 73.25 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦਿੱਤੀ ਹੈ।
ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਕਿ ਪੰਜਾਬ ਦੀ ਕੁੱਲ ਆਬਾਦੀ ਦਾ 70% ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ। ਇਸੇ ਲਈ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਰਾਜ ਸਰਕਾਰ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਿਆਂ ਨੂੰ 1977 ਕਰੋੜ ਰੁਪਏ ਦੇ ਫ਼ੰਡ ਮੰਜੂਰ ਕੀਤੇ ਜਾ ਚੁੱਕੇ ਹਨ, ਤਾਂ ਜੋ ਆਮ ਲੋਕਾਂ ਦੇ ਸ਼ਹਿਰਾਂ ਵੱਲ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਪਿੰਡਾਂ ਵਿੱਚ ਰਹਿ ਰਹੇ ਲੋਕਾਂ ਦਾ ਰਹਿਣ-ਸਹਿਣ ਉੱਚਾ ਚੁੱਕਿਆ ਜਾ ਸਕੇ।
ਸਿਹਤ ਮੰਤਰੀ ਨੇ ਇਸ ਸਕੀਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਅਧੀਨ ਸੂਚਨਾ ਤਕਨਾਲੋਜੀ ਨਾਲ ਸਬੰਧਤ ਢਾਂਚਾ, ਲੋਕਾਂ ਅਤੇ ਪੇਂਡੂ ਭਾਈਚਾਰੇ ਦੇ ਫ਼ਾਇਦੇ ਲਈ ਆਵਾਜਾਈ, ਸੜਕਾਂ, ਪੁਲ, ਸੜਕੀ ਟ੍ਰਾਂਸਪੋਰਟ ਅਤੇ ਸਬੰਧਤ ਖੇਤਰ, ਪੇਂਡੂ ਬੁਨਿਆਦੀ ਢਾਂਚਾ ਜਿਵੇਂ ਜਲ ਸਪਲਾਈ ਤੇ ਸੀਵਰੇਜ਼, ਸੀਵਰੇਜ ਅਤੇ ਗੰਦੇ ਪਾਣੀ ਦਾ ਨਿਕਾਸ ਅਤੇ ਸੁਧਾਈ, ਅੰਦਰੂਨੀ ਸੜਕਾਂ, ਗਲੀਆਂ ਅਤੇ ਰੌਸ਼ਨੀ, ਕੂੜੇ ਦਾ ਬੰਦੋਬਸਤ (ਸੌਲਿਡ ਵੇਸਟ ਮੈਨੇਜਮੈਂਟ), ਪਾਰਕ ਅਤੇ ਗਰਾਊਂਡਾਂ, ਵਾਤਾਵਰਨ ਸੰਭਾਲ, ਅਤੇ ਪ੍ਰਦੂਸ਼ਣ ਕੰਟਰੋਲ ਦਾ ਚੁਸਤ-ਦਰੁਸਤ ਢਾਂਚਾ ਕਾਇਮ ਕੀਤਾ ਜਾਵੇਗਾ।
ਰੂਰਲ ਮਿਸ਼ਨ ਤਹਿਤ ਬਣਾਈ ਕਮੇਟੀ ਦੇ ਚੇਅਰਮੈਨ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਹਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਬੰਧਤ ਉਪ ਮੰਡਲ ਮੈਜਿਸਟ੍ਰੇਟ ਸਬੰਧਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦਾ ਨੁਮਾਇੰਦਾ ਅਤੇ ਪ੍ਰਾਜੈਕਟ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ (ਡਿਪਟੀ ਕਮਿਸ਼ਨਰ ਵਲੋਂ ਨਾਮਜ਼ਦ ਕੀਤਾ) ਇਸ ਕਮੇਟੀ ਦੇ ਮੈਂਬਰ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਪੰਚਾਇਤੀ ਰਾਜ ਸੰਸਥਾਵਾਂ ਕਿਸੇ ਵੀ ਸੀਮਾਂ ਤੱਕ ਕੰਮ ਕਰਵਾ ਸਕਣਗੀਆਂ, ਦਸ ਲੱਖ ਰੁਪਏ ਤੱਕ ਦੇ ਕੰਮਾਂ ਲਈ ਪ੍ਰਬੰਧਕੀ ਪ੍ਰਵਾਨਗੀ ਦੇਣ ਲਈ ਸਬੰਧਤ ਪੰਚਾਇਤ ਦਾ ਮਤਾ ਹੀ ਪ੍ਰਬੰਧਕੀ ਪ੍ਰਵਾਨਗੀ ਸਮਝਿਆ ਜਾਵੇਗਾ। ਦਸ ਲੱਖ ਰੁਪਏ ਤੋਂ ਉੱਪਰ ਅਤੇ ਵੀਹ ਲੱਖ ਰੁਪਏ ਤੱਕ ਦੇ ਕੰਮਾਂ ਲਈ ਪ੍ਰਬੰਧਕੀ ਪ੍ਰਵਾਨਗੀ ਦੇਣ ਦੇ ਅਧਿਕਾਰ ਸਬੰਧਤ ਪੰਚਾਇਤ ਸਮਿਤੀ ਪਾਸ ਹੋਣਗੇ, ਵੀਹ ਲੱਖ ਰੁਪਏ ਤੋਂ ਉੱਪਰ ਦੇ ਕੰਮਾਂ ਲਈ ਪ੍ਰਬੰਧਕੀ ਪ੍ਰਵਾਨਗੀ ਦੇਣ ਦੇ ਅਧਿਕਾਰ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਪਾਸ ਹੋਣਗੇ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply