Monday, February 23, 2026

ਬੱਚਾ ਗੋਦ ਦੇਣ ਸਬੰਧੀ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ

PPN1605201610

ਫਾਜ਼ਿਲਕਾ, 16 ਮਈ (ਵਨੀਤ ਅਰੋੜਾ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਬੱਚਾ ਗੋਦ ਦੇਣ ਸਬੰਧੀ ਜਾਗਰੂਕ ਕਰਨ ਲਈ ਦਫ਼ਤਰ ਸਿਵਲ ਸਰਜਨ ਫਾਜ਼ਿਲਕਾ ਵਿਖੇ ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਦੀ ਪ੍ਰਧਾਨਗੀ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੈਮੀਨਾਰ ਦੌਰਾਨ ਰਣਵੀਰ ਕੌਰ ਬਾਲ ਸੁਰੱਖਿਆ ਅਫ਼ਸਰ ਅਤੇ ਰਾਜੇਸ਼ ਕੁਮਾਰ ਬਾਲ ਸੁਰੱਖਿਆ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਸਾਰੇ ਡਾਕਟਰਾਂ ਨੂੰ ਬੱਚਾ ਗੋਦ ਦੇਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਦੌਰਾਨ ਸੰਗਠਿਤ ਬਾਲ ਸੁਰੱਖਿਆ ਸਕੀਮ, ਜੁਵੇਨਾਇਲ ਜਸਟਿਸ ਐਕਟ, ਬਾਲ ਭਲਾਈ ਕਮੇਟੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੋਈ ਵੀ ਲਵਾਰਿਸ ਜਾਂ ਤਿਆਗਿਆ ਹੋਇਆ ਬੱਚਾ ਕਿਤੇ ਵੀ ਮਿਲਦਾ ਹੈ ਤਾਂ ਇਸ ਦੀ ਸੂਚਨਾ 24 ਘੰਟੇ ਵਿਚ ਬਾਲ ਭਲਾਈ ਕਮੇਟੀ ਨੂੰ ਦੇਣੀ ਚਾਹੀਦੀ ਹੈ ਤਾਂ ਜੋ ਬੱਚੇ ਨੂੰ ਬਾਲ ਭਲਾਈ ਕਮੇਟੀ ਦੇ ਆਡਰ ਕਰਵਾ ਕੇ ਸਬੰਧਿਤ ਸਪੈਸ਼ਲ ਅਡਾਪਸ਼ਨ ਕਮੇਟੀ ਵਿਚ ਭੇਜਿਆ ਜਾ ਸਕੇ।
ਬਾਲ ਸੁਰੱਖਿਆ ਅਫ਼ਸਰ ਰਣਵੀਰ ਕੌਰ ਨੇ ਦੱਸਿਆ ਕਿ ਮਾਤਾ ਪਿਤਾ ਵੱਲੋਂ ਤਿਆਗੇ ਗਏ ਬੱਚਿਆਂ ਨੂੱ ਆਪਣੇ ਹੀ ਪਰਿਵਾਰ ਵਿਚ ਕਿਸੇ ਰਿਸ਼ਤੇਦਾਰ ਨੂੰ ਬੱਚਾ ਗੋਦ ਦੇਣ ਤੋਂ ਪਹਿਲਾਂ ਬੱਚਾ ਗੋਦ ਦੇਣ ਦੀ ਸਾਰੀ ਕਾਨੂੰਨੀ ਕਾਰਵਾਈ ਪੂਰੀ ਕਰ ਲਈ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕੋਈ ਵੀ ਲਵਾਰਿਸ ਜਾਂ ਤਿਆਗਿਆ ਹੋਇਆ ਬੱਚਾ ਮਿਲਦਾ ਹੈ ਤਾਂ ਇਸ ਸਬੰਧੀ ਬਾਲ ਭਲਾਈ ਕਮੇਟੀ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ 01638-261098 ਤੇ ਸੰਪਰਕ ਕੀਤਾ ਜਾਵੇ ਤਾਂ ਜੋ ਅਨਾਥ ਅਤੇ ਲਵਾਰਿਸ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply