Thursday, December 12, 2024

ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਰੋਜਗਾਰ ਦੇ ਬਿਹਤਰ ਅਵਸਰ ਪ੍ਰਦਾਨ ਕਰਨ ਲਈ ਕੀਤੇ ਜਿਕਰਯੋਗ ਉਪਰਾਲੇ

ਕੈਬਨਿਟ ਮੰਤਰੀ ਮਜੀਠੀਆ ਨੇ ਗਲੋਬਲ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

05021410
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ)- ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਦੇਸ਼ ਦੀ ਤਰੱਕੀ ਵਿਚ ਨੌਜਵਾਨਾਂ ਦਾ ਅਹਿਮ ਰੋਲ ਹੈ। ਇਹ ਪ੍ਰਗਟਾਵਾ ਸ੍ਰੀ ਬਿਕਰਮ ਸਿੰਘ ਮਜੀਠੀਆ ਲੋਕ ਸੰਪਰਕ ਮੰਤਰੀ ਪੰਜਾਬ ਨੇ ਅੱਜ  ਗਲੋਬਲ ਇੰਸਟੀਚਿਊਟ ਨਜਦੀਕ ਵੇਰਕਾ ਬਾਈਪਾਸ ਵਿਖੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦੌਰਾਨ ਕੀਤਾ। ਵਿਦਿਆਰਥੀਆਂ ਦੇ ਬਿਹਤਰ ਭਵਿੱਖ ਦੀ ਕਾਮਨਾ ਕਰਦਿਆਂ ਸ. ਮਜੀਠਆ ਨੇ ਕਿਹਾ ਕਿ ਸਿੱਖਿਆ ਦੇਸ਼ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਰੋਲ ਅਦਾ ਕਰਦੀ ਹੈ। ਉਨਾ ਕਿਹਾ ਕਿ ਸਾਡੇ ਦੇਸ਼ ਦੀ ਕਰੀਬ ਅੱਧੀ ਆਬਾਦੀ ਨੋਜਵਾਨ ਹੈ, ਇਸ ਲਈ ਦੇਸ਼ ਦੇ ਭਵਿੱਖ ਨਿਰਮਾਤਾ ਇਹ ਨੋਜਵਾਨ ਹੀ ਹਨ। ਉਨਾ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਸਿੱਖਿਆ ਪ੍ਰਾਪਤ ਕਰਕੇ ਜਿਥੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਦੇ ਹਨ ਨਾਲ ਉਨਾਂ ਨੂੰ ਸਮਾਜ ਦੀ ਬਿਹਤਰੀ ਲਈ ਬਣਦੀ ਜਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ।ਸ. ਮਜੀਠੀਆ ਨੇ ਵਿਦਿਆਰਥੀਆਂ ਨੂੰ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਸਮਾਜ ਅੰਦਰ ਆਪਣੇ ਆਪਣੇ ਖੇਤਰਾਂ ਵਿਚ ਕਾਰਜ ਕਰਨ ਲਈ ਪ੍ਰੇਰਿਆ। ਵਿਦਿਆਰਥੀਆਂ ਨੂੰ ਵਧਾਈ ਦੇਦਿਆਂ ਸ, ਮਜੀਠੀਆ ਨੇ ਕਿਹਾ ਕਿ ਰਾਜ ਸਰਕਾਰ ਨੌਜਵਾਨਾਂ ਦੇ ਉਜਵਲ ਭਵਿੱਖ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਰੋਜਗਾਰ ਦੇ ਬਿਹਤਰ ਅਵਸਰ ਪ੍ਰਦਾਨ ਕਰਨ ਲਈ ਜਿਕਰਯੋਗ ਉਪਰਾਲੇ ਕੀਤੇ ਹਨ।ਉਨਾ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਦੇ ਅਣਥੱਕ ਉਪਰਾਲਿਆਂ ਸਦਕਾ ਕਾਰਪੋਰੇਟ ਜਗਤ ਜਿਸ ਵਿਚ ਰਿਲਾਇੰਸ, ਗੋਦਰੇਜ, ਮਹਿੰਦਰਾ, ਹਿਦੂਜਾ, ਟਾਟਾ ਤੇ ਇਨਫੋਸਿਸ ਆਦਿ ਨਾਮਵਰ ਘਰਾਣਿਆਂ ਸ਼ਾਮਿਲ ਹਨ ਵਲੋ ਪੰਜਾਬ ਅੰਦਰ ਨਿਵੇਸ਼ ਕਰਨ ਦੀ ਇੱਛਾ ਜਾਹਰ ਕੀਤੀ ਹੈ, ਜਿਸ ਨਾਲ ਨੌਜਵਾਨਾਂ ਨੂੰ ਰੋਜਗਾਰ ਦੇ ਵਧੇਰੇ ਮੌਕੇ ਮਿਲਣਗੇ।ਉਨਾ ਕਿਹਾ ਕਿ ਪਿਛਲੇ ਸਮੇ ਦੋਰਾਨ ਜਿਸ ਤਰੀਕੇ ਨਾਲ ਪੰਜਾਬ ਅੰਦਰ ਨਿਵੇਸ਼ ਦੀ ਹਾਲਤ ਪਤਲੀ ਹੁੰਦੀ ਚਲੀ ਗਈ ਅਤੇ ਰਿਆਂਇਤਾਂ ਦੀ ਕਮੀ ਕਾਰਨ ਕਾਰੋਬਾਰੀ ਪੰਜਾਬ ਛੱਡ ਕੇ ਬਾਹਰ ਜਾਂਦੇ ਰਹੇ, ਉਹ ਕਾਫੀ ਚਿੰਤਾ ਦ ਿਮੁੱਦਾ ਸੀ। ਪਰ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਕਾਰੋਬਾਰੀਆਂ ਨੇ ਪੰਜਾਬ ਵਿਚ ਨਿਵੇਸ਼ ਕਰਨ ਦੀ ਇੱਛਾ ਜਾਹਰ ਕੀਤੀ ਹੈ। ਅੱਜ ਦੀ ਪਹਿਲੀ ਕਾਨਵੋਕੇਸ਼ਨ ਵਿਚ ਸਾਲ 2010, 2011, 2012 ਤੇ 2013 ਵਿਚ ਕੋਰਸ ਕਰਨ ਵਾਲੇ  618 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਜਿਸ ਵਿਚ ਬੀ ਟੈਕ ਦੇ 229, ਐਮ.ਸੀ.ਏ ਦੇ 56 ਅਤੇ ਐਮ.ਬੀ.ਏ ਦੇ 263 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਮੋਕੇ ਹੋਰਨਾ ਤੋਂ ਇਲਾਵਾ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਡਾ. ਬੂਟਾ ਸਿੰਘ ਡੀਨ ਅਕਾਦਮਿਕ ਪੀ.ਟੀ.ਯੂ ਜਲ਼ੰਧਰ, ਗਲੋਬਲ ਇੰਸਟੀਚਿਊਟ ਦੇ ਚੇਅਰਮੈਨ ਸ੍ਰੀ ਬੀ.ਐਸ. ਚੰਦੀ, ਗਲੋਬਲ ਇੰਸਟੀਚਿਊਟ ਦੇ ਵਾਈਸ ਚੇਅਰਮੈਨ ਡਾ. ਅਕਾਸ਼ਦੀਪ ਸਿੰਘ, ਗਲੋਬਲ ਇੰਸਟੀਚਿਊਟ ਦੇ ਡਾਇਰੈਕਟਾ ਡਾ. ਅਰਵਿੰਦ ਭਾਰਦਵਾਜ ਤੇ ਸ੍ਰੀ ਦਿਲਬਾਗ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਅਮ੍ਰਿਤਸਰ ਆਦਿ ਹਾਜਰ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …

Leave a Reply