ਫਾਜ਼ਿਲਕਾ, 16 ਮਈ (ਵਨੀਤ ਅਰੋੜਾ)- ਅੱਜ ਇੱਥੇ ਅਗੇਤੇ ਹੜ੍ਹ ਰੋਕੂ ਪ੍ਰਬੰਧ ਲਈ ਇਕ ਬੈਠਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਅਗਵਾਈ ਹੇਠ ਹੋਈ। ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ.ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰਵਿੰਦਰ ਕੁਮਾਰ, ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਐਸ.ਡੀ.ਐਮ. ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ, ਐਸ.ਡੀ.ਐਮ. ਅਬੋਹਰ ਸ਼੍ਰੀ ਰਾਜਪਾਲ ਸਿੰਘ, ਡੀ.ਐਸ.ਪੀ. ਸ੍ਰੀ ਮਨਜੀਤ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ. ਗੁਰਚਰਨ ਸਿੰਘ, ਡੀ.ਐਫ਼.ਐਸ.ਸੀ. ਹਰਸ਼ਰਨਜੀਤ ਸਿੰਘ ਬਰਾੜ ਵੀ ਹਾਜਰ ਸਨ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਡਰੇਨਜ਼ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਕਿ ਸੇਮ ਨਾਲਿਆਂ ਦੀ ਸਫ਼ਾਈ 30 ਜੂਨ ਤੱਕ ਮੁਕੰਮਲ ਕਰ ਦਿੱਤੀ ਜਾਵੇ ਉਨ੍ਹਾਂ ਇਹ ਵੀ ਕਿਹਾ ਕਿ ਸਫ਼ਾਈ ਕਾਰਜਾਂ ਦੀ ਬਕਾਇਦਾ ਨਿਗਰਾਨੀ ਕੀਤੀ ਜਾਵੇਗੀ। ਵਿਭਾਗ ਨੂੰ ਹਦਾਇਤ ਕੀਤੀ ਕਿ ਖਾਸ ਤੌਰ ਤੇ ਪੁਲਾਂ ਦੇ ਹੇਠੋਂ ਸਹੀ ਤਰੀਕੇ ਨਾਲ ਸਫ਼ਾਈ ਕਰਵਾਈ ਜਾਵੇ। ਇਸੇ ਤਰ੍ਹਾਂ ਉਨ੍ਹਾਂ ਨੇ ਧੁਸੀ ਬੰਨ੍ਹ ਦੀ ਮਜ਼ਬੂਤੀ ਸਬੰਧੀ ਵੀ ਵਿਭਾਗ ਨੂੰ ਹਦਾਇਤਾਂ ਕੀਤੀਆਂ। ਕਿਸ਼ਤੀਆਂ ਦੀ ਮੁਰੰਮਤ ਕਰਨ ਦੇ ਹੁਕਮ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਸਾਰੇ ਹੀ ਵਿਭਾਗਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਵਿਭਾਗ ਨਾਲ ਸਬੰਧਤ ਅਗੇਤੇ ਕਾਰਜ ਸਮਾਂ ਰਹਿੰਦੇ ਪੂਰੇ ਕਰ ਲੈਣ। ਉਨ੍ਹਾਂ ਨੇ ਉਪ ਮੰਡਲ ਮੈਜ਼ਿਸਟ੍ਰੇਟਾਂ ਨੂੰ ਰਾਹਤ ਕੇਂਦਰ ਸਥਾਪਿਤ ਕਰਨ ਲਈ ਥਾਵਾਂ ਦੀ ਚੋਣ ਕਰਨ ਲਈ ਵੀ ਕਿਹਾ। ਇਸ ਹੀ ਤਰ੍ਹਾਂ ਉਨ੍ਹਾਂ ਨੇ ਬਰਸਾਤੀ ਸੀਜ਼ਨ ਦੌਰਾਨ ਪ੍ਰਭਾਵਿਤ ਪਿੰਡਾਂ ਵਿਚ ਪੀਣ ਵਾਲੇ ਸਾਫ਼ ਪਾਣੀ ਅਤੇ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕਰਨ ਦੇ ਵੀ ਹੁਕਮ ਦਿੱਤੇ। ਪਸ਼ੂ ਪਾਲਣ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਿਆ ਪਾਰਲੇ ਪਿੰਡਾਂ ਵਿਚ ਪਸ਼ੂਆਂ ਦੀ ਜਨਗਣਨਾ ਕਰਵਾਈ ਜਾਵੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media