ਪਠਾਨਕੋਟ, 16 ਮਈ (ਪੰਜਾਬ ਪੋਸਟ ਬਿਊਰੋ)- ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਕਿਰਤ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜ਼ਿਲ੍ਹੇ ਅੰਦਰ ਕਿਰਤੀਆਂ ਦੇ 1344 ਸਿਹਤ ਬੀਮਾ ਯੋਜਨਾ ਕਾਰਡ ਬਣਾਏ ਗਏ ਹਨ। ਜਿੰਨ੍ਹਾਂ ਦੀ ਵੰਡ ਦੀ ਸ਼ੁਰੂਆਤ ਅੱਜ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ ਨੇ 25 ਲਾਭਪਾਤਰੀਆਂ ਨੂੰ ਬੀਮਾ ਕਾਰਡ ਵੰਡ ਕੇ ਸ਼ੁਰੂਆਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸੁਖਦੇਵ ਰਾਜ ਬੀ.ਡੀ.ਪੀ.ਓ. ਪਠਾਨਕੋਟ ਅਤੇ ਕਿਰਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਇਸ ਮੌਕੇ ਦੱਸਿਆ ਕਿ ਸਰਕਾਰ ਵੱਲੋਂ ਕਿਰਤੀ ਲਾਭਪਾਤਰੀਆਂ ਤੋਂ ਇਲਾਵਾ ਵਪਾਰੀਆਂ, ਕਿਸਾਨਾਂ ਅਤੇ ਨੀਲਾ ਕਾਰਡ ਹੋਲਡਰਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਮੌਕੇ ‘ਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੇ ਵਿਭਾਗ ਵੱਲੋਂ ਕਿਰਤੀਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media