Wednesday, July 15, 2026

ਪੰਜਾਬੀ ਸੂਬਾ ਤੇ ਐਮਰਜੈਂਸੀ ਮੋਰਚੇ ਦੇ ਸੰਘਰਸ਼ੀ ਯੋਧੇ ਪੈਨਸ਼ਨ ਦਰਖਾਸਤਾਂ ਦੇ ਸਕਦੇ ਹਨ 10 ਜੂਨ ਤੱਕ ਡੀ.ਸੀ

PPN1705201605ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬੀ ਸੂਬਾ ਮੋਰਚਾ ਤੇ ਐਮਰਜੈਂਸੀ ਖਿਲਾਫ਼ ਮੋਰਚੇ ਵਿੱਚ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦੇਣ ਦੀ ਸਕੀਮ ਤਹਿਤ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਂਦੇ ਹੋਏ, ਅਰਜ਼ੀਆਂ ਦੇਣ ਦੀ ਮਿਤੀ 10 ਜੂਨ ਤੱਕ ਵਧਾ ਦਿੱਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ 8 ਦਸੰਬਰ 2015 ਤੋਂ ਲਾਗੂ ਕੀਤੀ ਇਸ ਸਕੀਮ ਤਹਿਤ ਅਰਜ਼ੀਆਂ ਦੇਣ ਦੀ ਆਖਰੀ ਮਿਤੀ 31 ਜਨਵਰੀ 2016 ਨਿਰਧਾਰਿਤ ਕੀਤੀ ਗਈ ਸੀ, ਪਰੰਤੂ ਸੰਘਰਸ਼ੀ ਯੋਧਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਲਈ ਤਸਦੀਕ ਕਰਨ ਦੀ ਪ੍ਰਕਿਰਿਆ ਵਿੱਚ ਬਦਲਾਅ ਕਰਦਿਆਂ, ਇਸ ਨੂੰ ਹੋਰ ਸਰਲ ਬਣਾ ਕੇ ਇਸ ਦੀ ਮਿਆਦ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਤਾਂ ਜੋ ਯੋਗ ਸੰਘਰਸ਼ੀ ਯੋਧੇ ਸਹੂਲਤਾਂ ਪ੍ਰਾਪਤ ਕਰਨ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਦੱਸਿਆ ਕਿ ਨਵੀਂਆਂ ਹਦਾਇਤਾਂ ਮੁਤਾਬਕ ਰਾਜ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜੇਕਰ ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਵਿਧਾਇਕ, ਮੈਂਬਰ ਪਾਰਲੀਮੈਂਟ, ਵਿਧਾਇਕ, ਚੇਅਰਮੈਨ ਜ਼ਿਲ੍ਹਾ ਪਰਿਸ਼ਦ, ਮੈਂਬਰ ਜ਼ਿਲ੍ਹਾ ਪਰਿਸ਼ਦ, ਮੈਂਬਰ ਬਲਾਕ ਸੰਮਤੀ, ਚੇਅਰਮੈਨ ਪੰਚਾਇਤ ਸੰਮਤੀ, ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕਿਆਂ ਵਿੱਚ ਪ੍ਰਧਾਨ ਨਗਰ ਕੌਂਸਲ, ਕੌਂਸਲਰ ਅਤੇ ਮੇਅਰ ਵੱਲੋਂ ਲਿਖਤੀ ਤੌਰ ‘ਤੇ ਇਹ ਤਸਦੀਕ ਕੀਤਾ ਜਾਂਦਾ ਹੈ ਕਿ ਪ੍ਰਾਰਥੀ ਵੱਲੋਂ ਪੰਜਾਬੀ ਸੂਬਾ ਮੋਰਚਾ ਜਾਂ ਐਮਰਜੈਂਸੀ ਵਿਰੁਧ ਮੋਰਚੇ ਵਿੱਚ ਭਾਗ ਲਿਆ ਗਿਆ ਹੈ ਅਤੇ ਉਹ ਪੈਨਸ਼ਨ ਲੈਣ ਦਾ ਹੱਕਦਾਰ ਹੈ, ਤਾਂ ਇਨ੍ਹਾਂ ਦੀ ਸਿਫਾਰਿਸ਼ ‘ਤੇ ਇਸ ਸਕੀਮ ਤਹਿਤ ਲਾਭਪਾਤਰੀ ਨੂੰ ਲਾਭ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸ਼ੰਘਰਸ਼ੀ ਯੋਧਿਆਂ ਨੂੰ ਅਪੀਲ ਕੀਤੀ ਕਿ ਉਹ ਅਰਜ਼ੀ ਫ਼ਾਰਮ ਫਾਰਮ ਅਤੇ ਸਵੈ-ਘੋਸ਼ਣਾ ਪੱਤਰ ਸਬੰਧਿਤ ਐਸ.ਡੀ.ਐਮ ਦਫ਼ਤਰ ਪਾਸੋਂ ਪ੍ਰਾਪਤ ਕਰਕੇ ਅਤੇ ਉਸ ਨੂੰ ਭਰ ਕੇ ਉੱਥੇ ਹੀ 10 ਜੂਨ ਤੱਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸੰਘਰਸ਼ੀ ਯੋਧਿਆਂ/ ਸੰਗਰਾਮੀਆਂ ਨੂੰ ਪਹਿਲਾਂ ਪੈਨਸ਼ਨ ਜਾਰੀ ਕੀਤੀ ਗਈ ਸੀ, ਉਨ੍ਹਾਂ ਦੇ ਪੁਰਾਣੇ ਰਿਕਾਰਡ ਦੇ ਆਧਾਰ ‘ਤੇ ਵੀ ਪੈਨਸ਼ਨ ਮਿਲਣ ਯੋਗ ਹੋਵੇਗੀ।ਉਨ੍ਹਾਂ ਕਿਹਾ ਕਿ ਪ੍ਰਾਰਥੀ ਵੱਲੋਂ ਆਪਣੀ ਦਰਖਾਸਤ ਵਿੱਚ ਮੋਬਾਇਲ ਨੰਬਰ ਵੀ ਜ਼ਰੂਰ ਲਿਖਿਆ ਜਾਵੇ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply