ਸੰਦੌੜ, 17 ਮਈ (ਹਰਮਿੰਦਰ ਸਿੰਘ ਭੱਟ) – ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਅੱਜ ਮਾਰਕੀਟ ਕਮੇਟੀ ਸੰਦੌੜ ਦੇ ਕਰਮਚਾਰੀਆਂ ਨੇ ਦਫਤਰ ਦਾ ਕੰਮਕਾਰ ਠੱਪ ਕਰਕੇ ਕਲਮ ਛੋੜ ਹੜਤਾਲ ਕੀਤੀ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ।ਯੂਨੀਅਨ ਦੇ ਸੰਦੌੜ ਇਕਾਈ ਦੇ ਪ੍ਰਧਾਨ ਅਮਰੀਕ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਯੂਨੀਅਨ ਬਾਡੀ ਦੀ ਮੋਗਾ ਮੀਟਿੰਗ ਤੋਂ ਬਾਅਦ ਹੜਤਾਲ ਰੱਖਣ ਦਾ ਫੈਸਲਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ ਵੱਲੋਂ ਵਸੂਲੀ ਜਾਂਦੀ 4 ਫੀਸਦੀ ਫੀਸ ਵਿਚੋਂ ਕਮੇਟੀ ਕੋਲ ਸਿਰਫ 1 ਫੀਸਦੀ ਫੀਸ ਹੀ ਬਾਕੀ ਰਹਿ ਜਾਂਦੀ ਹੈ ਜਿਸ ਨਾਲ ਕਮੇਟੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ, ਮੰਡੀ ਦੇ ਕੱਚੇ ਫੜਾਂ ਨੂੰ ਪੱਕਾ ਕਰਨ, ਫੜ ਵਧਾਉਣ ਆਦਿ ਕੰਮ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਨੂੰ ਸੜਕਾਂ ਦੀ ਮੁਰੰਮਤ ਲਈ 350 ਕਰੋੜ ਰੁਪਏ ਦਾ ਲੋਨ ਲੈਕੇ ਜਮ੍ਹਾਂ ਕਰਵਾਉਣ ਦੇ ਦਿੱਤੇ ਨਿਰਦੇਸ਼ ਤੁਰੰਤ ਵਾਪਸ ਲੈਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਦੀ ਜਾਇਜ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।ਇਸ ਮੌਕੇ ਜਨਰਲ ਸਕੱਤਰ ਸੁਖਮੰਦਰ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ, ਖਜਾਨਚੀ ਅਮਨਦੀਪ ਸਿੰਘ, ਪਰਮਜੀਤ ਸਿੰਘ, ਜਗਦੀਪ ਸਿੰਘ, ਮੰਗਾ ਰਾਮ, ਕਰਨਵੀਰ ਸਿੰਘ, ਰਮਨਦੀਪ ਸਿੰਘ ਖਾਲਸਾ, ਸੁਰਿੰਦਰ ਸਿੰਘ ਆਦਿ ਹਾਜਰ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media