Monday, July 1, 2024

ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਤਖ਼ਾਣਵੱਧ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

PPN1705201609ਸੰਦੌੜ, 17 ਮਈ (ਹਰਿਮੰਦਰ ਸਿੰਘ ਭੱਟ) – ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਆਰੰਭ ਕੀਤੇ ਸੰਘਰਸ਼ ‘ਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਅਤੇ ਉਹਨਾਂ ਦੇ ਸਾਥੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਜਥੇਦਾਰ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘ ਵਾਲਾ, ਸ਼ਹੀਦ ਭਾਈ ਬੰਤ ਸਿੰਘ, ਸ਼ਹੀਦ ਭਾਈ ਕੁਲਵੰਤ ਸਿੰਘ ਖੁਖਰਾਣਾ, ਸ਼ਹੀਦ ਭਾਈ ਬਲਦੇਵ ਸਿੰਘ ਦਾ ਸਾਂਝੇ ਤੌਰ ਤੇ ਸ਼ਹੀਦੀ ਦਿਹਾੜਾ ਪਿੰਡ ਤਖਾਣਵੱਧ ਵਿਖੇ ਗੁਰਦੁਆਰਾ ਸਾਹਿਬ ਬੁੱਢਾ ਪੱਤੀ ਚ ਪਾਠਾਂ ਦੇ ਭੋਗ ਤੋਂ ਉਪਰੰਤ ਖ਼ਾਲਸਈ ਸ਼ਾਨੋ ਸ਼ੋਕਤ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਰਿਵਾਰ ਅਤੇ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਸਦਕਾ ਮਨਾਇਆ ਗਿਆ।
ਇਸ ਸ਼ਹੀਦੀ ਸਮਾਗਮ ‘ਚ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ, ਪ੍ਰਚਾਰਕਾਂ ਅਤੇ ਪੰਥਕ ਜਥੇਬੰਦੀਆਂ ਨੇ ਵੱਡੀ ਗਿਣਤੀ ‘ਚ ਹਾਜਰੀ ਭਰੀ।ਸਟੇਜ ਸੰਚਾਲਕ ਦੀ ਭੂਮਿਕਾ ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਪ੍ਰਬੰਧਕੀ ਜਨਰਲ ਸਕੱਤਰ ਭਾਈ ਪਪਲਪ੍ਰੀਤ ਸਿੰਘ ਨੇ ਬਹੁਤ ਸੁਚੱਜੇ ਢੰਗ ਨਾਲ ਨਿਭਾਈ।ਇਸ ਮੌਕੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ, ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਬਲਜੀਤ ਸਿੰਘ ਦਾਦੂਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਦੇ ਜਥੇਦਾਰ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸੀਨੀਅਰ ਆਗੂ ਭਾਈ ਬਲਦੇਵ ਸਿੰਘ ਸਿਰਸਾ, ਕੈਪਟਨ ਹਰਚਰਨ ਸਿੰਘ ਰੋਡੇ ਵੱਡੇ ਭਰਾਤਾ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ, ਪੰਥਕ ਆਗੂ ਡਾਕਟਰ ਸ਼ਰਨਜੀਤ ਸਿੰਘ ਰਟੌਲ, ਭਾਈ ਗੁਰਜਿੰਦਰ ਸਿੰਘ ਆਦਿ ਨੇ ਪੰਥਕ ਵਿਚਾਰਾਂ ਦੀ ਸਾਂਝ ਪਾਈ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਪੂਰੀ ਜਿਲ੍ਹਾ ਟੀਮ ਨੇ ਇਸ ਮੌਕੇ ਖ਼ਾਸ ਤੌਰ ‘ਤੇ ਹਾਜਰੀ ਭਰੀ।ਭਾਈ ਪਪਲਪ੍ਰੀਤ ਸਿੰਘ ਨੇ ਸਮਾਪਤੀ ‘ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਦੇ ਪਰਿਵਾਰਾਂ ਅਤੇ ਸੇਵਾ ਨਿਭਾਉਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਭਾਈ ਭੁਪਿੰਦਰ ਸਿੰਘ ਬੁੱਧਸਿੰਘ ਵਾਲਾ, ਭਾਈ ਨਵਦੀਪ ਸਿੰਘ ਆਦਿ ਹਾਜਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply