Sunday, March 22, 2026

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 28 ਮਈ ਨੂੰ

Rana Paramjit  Singhਨਵੀਂ ਦਿੱਲੀ, 17 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ ਸ਼ਨੀਵਾਰ 28 ਮਈ ਸ਼ਾਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਭਾਈ ਰਵਨੀਤ ਸਿੰਘ (ਦਿੱਲੀ), ਭਾਈ ਅਮਰਜੀਤ ਸਿੰਘ (ਪਟਿਆਲਾ), ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਭਾਈ ਤੇਜਿੰਦਰ ਸਿੰਘ (ਖੰਨਾ)  ਦੇ ਰਾਗੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਸ. ਕੁਲਦੀਪ ਸਿੰਘ ਸਾਹਨੀ ਅਤੇ ਹੋਰ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply