Sunday, October 6, 2024

ਸੰਘਰਸ਼ੀ ਯੋਧਿਆਂ ਸਬੰਧੀ ਦਰਖਾਸਤਾਂ 10 ਜੂਨ ਤੱਕ ਡੀ.ਸੀ ਦਫ਼ਤਰ ‘ਚ ਜਮ੍ਹਾਂ ਕਰਵਾਈਆਂ ਜਾਣ – ਵਰੁਣ ਰੂਜਮ

DC Sh. Varun Roojamਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਜਾਬੀ ਸੂਬਾ ਮੋਰਚਾ ਅਤੇ ਐਮਰਜੈਂਸੀ (ਸੰਕਟਕਾਲ) ਖਿਲਾਫ਼ ਮੋਰਚੇ ਵਿਚ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦੇਣ ਦੀ ਸਕੀਮ 8 ਦਸੰਬਰ 2015 ਤੋਂ ਲਾਗੂ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਸਰਕਾਰ ਨੇ ਇਸ ਸਕੀਮ ਤਹਿਤ ਲਾਭ ਪ੍ਰਾਪਤ ਕਰਨ ਦੀ ਵਿਧੀ ਨੂੰ ਹੋਰ ਸਰਲ ਬਣਾਉਣ ਲਈ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਕੋਲੋਂ ਦਰਖਾਸਤਾਂ ਪ੍ਰਾਪਤ ਕਰਨ ਦੀ ਮਿਤੀ 10 ਜੂਨ ਤੱਕ ਹੈ ਅਤੇ ਪ੍ਰਾਰਥੀ ਆਪਣੀ ਦਰਖਾਸਤ ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੀਆਂ ਹਦਾਇਤਾਂ ਮੁਤਾਬਿਕ ਰਾਜ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜੇਕਰ ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਵਿਧਾਇਕ, ਮੈਂਬਰ ਪਾਰਲੀਮੈਂਟ, ਵਿਧਾਇਕ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮੈਂਬਰ ਬਲਾਕ ਸੰਮਤੀ, ਚੇਅਰਮੈਨ ਪੰਚਾਇਤ ਸੰਮਤੀ, ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕਿਆਂ ਵਿਚ ਪ੍ਰਧਾਨ ਨਗਰ ਕੌਂਸਲ, ਕੌਂਸਲਰ ਅਤੇ ਮੇਅਰ ਵੱਲੋਂ ਲਿਖਤੀ ਤੌਰ ‘ਤੇ ਇਹ ਤਸਦੀਕ ਕੀਤਾ ਜਾਂਦਾ ਹੈ ਕਿ ਪ੍ਰਾਰਥੀ ਵੱਲੋਂ ਪੰਜਾਬੀ ਸੂਬਾ ਮੋਰਚਾ ਜਾਂ ਐਮਰਜੈਂਸੀ ਵਿਰੁਧ ਮੋਰਚੇ ਵਿਚ ਭਾਗ ਲਿਆ ਗਿਆ ਹੈ ਅਤੇ ਉਹ ਪੈਨਸ਼ਨ ਲੈਣ ਦਾ ਹੱਕਦਾਰ ਹੈ, ਤਾਂ ਇਨ੍ਹਾਂ ਦੀ ਸਿਫਾਰਿਸ਼ ‘ਤੇ ਇਸ ਸਕੀਮ ਤਹਿਤ ਲਾਭਪਾਤਰੀ ਨੂੰ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਨਵੇਂ ਸਿਰੇ ਤੋਂ ਦਰਖਾਸਤਾਂ 10 ਜੂਨ ਤੱਕ ਪ੍ਰਾਪਤ ਕੀਤੀਆਂ ਜਾਣਗੀਆਂ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply