ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ‘ਐਵਰੀ ਫਰਾਈਡੇ, ਡਰਾਈ ਡੇ।’ ਇਸ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ ਡਾ. ਜੈ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਮਾਲ ਰੋਡ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਪੀਡੀਮੋਲੋਜਿਸਟ ਡਾ. ਰਿਤੂ ਨੇ ਕਿਹਾ ਕਿ ਡੇਂਗੂ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਮੱਛਰ ਦੀ ਪੈਦਾਵਾਰ ਨੂੰ ਰੋਕਣਾ ਹੈ, ਕਿਉਂਕਿ ਇਲਾਜ ਨਾਲੋਂ ਪਰਹੇਜ਼ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਕਾਰਾ ਸਾਮਾਨ ਛੱਤ ‘ਤੇ ਸੁੱਟਣ ਦੀ ਬਜਾਏ ਨਸ਼ਟ ਕਰਨਾ ਚਾਹੀਦਾ ਹੈ ਜਾਂ ਕਬਾੜ ਵਾਲਿਆਂ ਨੂੰ ਦੇ ਦੇਣਾ ਚਾਹੀਦਾ ਹੈ।ਇਸ ਦੇ ਨਾਲ ਹੀ ਪੂਰੀਆਂ ਬਾਹਵਾਂ ਦੇ ਕੱਪੜੇ ਪਹਿਨੇ ਜਾਣ। ਉਨ੍ਹਾਂ ਕਿਹਾ ਕਿ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾ ਸਕਦਾ ਹੈ।
ਡਾਟਾ ਮੈਨੇਜਰ ਸ. ਬਲਜਿੰਦਰ ਸਿੰਘ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਕੂਲਰਾਂ ਅਤੇ ਛੱਤ ‘ਤੇ ਪਏ ਨਕਾਰਾ ਸਾਮਾਨ ਨੂੰ ਚੈੱਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਵੱਲੋਂ ਐਨ. ਸੀ. ਸੀ ਕੈਡਿਟਾਂ ਦੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਹਰੇਕ ਹਫ਼ਤੇ ਸ਼ੁੱਕਰਵਾਰ ਦੇ ਦਿਨ ਕੂਲਰਾਂ/ਗਮਲਿਆਂ ਆਦਿ ਨੂੰ ਸੁਕਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਦੌਰਾਨ ਸਕੂਲ ਦੇ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਪੈਂਫਲਿਟ ਵੀ ਵੰਡੇ ਗਏ। ਇਸ ਮੌਕੇ ਐਸ ਆਈ ਗੁਰਦੇਵ ਸਿੰਘ, ਜਗਤਾਰ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਰਾਮ ਮਹਿਤਾ ਅਤੇ ਰਵਿੰਦਰ ਸਿੰਘ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media