Sunday, October 6, 2024

ਅੰਮ੍ਰਿਤਸਰ ਹੈਰੀਟੇਜ ਮੇਲੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਸਮਾਗਮ

PPN1705201617ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਅਰਬਨ ਹਾਟ ਵਿਖੇ ਚੱਲ ਰਹੇ ਅੰਮ੍ਰਿਤਸਰ ਹੈਰੀਟੇਜ ਮੇਲੇ ਦੌਰਾਨ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਲੋਕ ਅਦਾਲਤਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤੀਸ਼ ਕੁਮਾਰ ਅਤੇ ਰਿਸੋਰਸ ਪਰਸਨ ਸ੍ਰੀਮਤੀ ਜਸਵਿੰਦਰ ਕੌਰ ਦੀ ਹਾਜ਼ਰੀ ਵਿਚ ਹੋਏ ਸਮਾਗਮ ਦੌਰਾਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਭਰੂਣ ਹੱਤਿਆ ਖਿਲਾਫ਼ ਕੋਰੀਓਗ੍ਰਾਫੀਆਂ ਅਤੇ ਗੀਤ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬੀ ਸੱਭਿਆਚਾਰ ਦੀ ਮਹਿਕ ਖਿਲਾਰਦੇ ਗਿੱਧੇ ਦੀ ਪੇਸ਼ਕਾਰੀ ਵੀ ਕੀਤੀ ਗਈ।
ਇਸ ਮੌਕੇ ਮੈਡਮ ਗਿਰੀਸ਼ ਬਾਂਸਲ ਨੇ ਔਰਤਾਂ ਅਤੇ ਬੱਚਿਆਂ ਦੇ ਹੱਕਾਂ ਦੀ ਰਾਖੀ ਲਈ ਬਣੇ ਕਾਨੂੰਨਾਂ, ਘਰੇਲੂ ਹਿੰਸਾ ਰੋਕਣ ਸਬੰਧੀ ਕਾਨੂੰਨਾਂ ਅਤੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਦੱਸਿਆ ਕਿ ਔਰਤਾਂ ਮੁਫ਼ਤ ਕਾਨੂੰਨੀ ਸਹਾਇਤਾ ਹਾਸਲ ਕਰ ਸਕਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਮੁਕੱਦਮੇਬਾਜ਼ੀ ਨੂੰ ਘੱਟ ਕਰਨ ਲਈ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਸਹੀ, ਸਸਤਾ, ਆਸਾਨ ਨਿਆਂ ਮਿਲ ਸਕੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮੇਲੇ ਦੌਰਾਨ ਇਕ ਵਿਸ਼ੇਸ਼ ਸਟਾਲ ਵੀ ਲਗਾਇਆ ਹੋਇਆ ਹੈ, ਜਿਥੇ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਲੋਕ ਅਦਾਲਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply