Sunday, October 6, 2024

ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

PPN1705201619ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਪਲੇਠੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ.ਸੈ. ਸਕੂਲ, ਰਾਮਸਰ ਰੋਡ ਦਾ 10+2 ਸਾਇੰਸ, ਕਾਮਰਸ, ਅਤੇ ਆਰਟਸ ਦਾ ਨਤੀਜਾ ਸੌ ਫੀਸਦੀ ਰਿਹਾ।ਸਕੂਲ ਦੇ ਪ੍ਰਿੰਸੀਪਲ ਸ੍ਰ. ਤਰਲੋਕ ਸਿੰਘ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਕਿ ਸਕੂਲ ਦੇ ਸਾਇੰਸ ਵਿਸ਼ੇ ਦੇ ਵਿਦਿਆਰਥੀ ਗੁਰਮਨਪ੍ਰੀਤ ਸਿੰਘ ਰੰਧਾਵਾ ਨੇ 87.3%, ਕਾਮਰਸ ਵਿਸ਼ੇ ਦੇ ਅਬਿਸ਼ੇਕ ਨੇ 89.4% ਅਤੇ ਆਰਟਸ ਵਿਸ਼ੇ ਦੇ ਵਿਦਿਆਰਥੀ ਕਰਨਬੀਰ ਸਿੰਘ ਨੇ 87% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਸਕੂਲ ਦੇ ਕੁਲ 300 ਵਿਦਿਆਰਥੀਆਂ ਜਿਨ੍ਹਾਂ ਨੇ ਪੇਪਰ ਦਿੱਤੇ ਸਨ ਉਹਨਾਂ ਵਿਚੋਂ 40 ਵਿਦਿਆਰਥੀਆਂ ਨੇ 80% ਤੋਂ 90% ਤੱਕ ਅੰਕ ਪ੍ਰਾਪਤ ਕੀਤੇ ਅਤੇ 292 ਵਿਦਿਆਰਥੀਆਂ ਨੇ ਪਹਿਲੀ ਪੋਜੀਸ਼ਨ ਹਾਸਲ ਕੀਤੀ। ਇਸ ਮੌਕੇ ਪੋਜੀਸ਼ਨਾਂ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਕੂਲ ਦੇ ਸਾਰੇ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ ਪ੍ਰਿੰਸੀਪਲ ਸ੍ਰ. ਤਰਲੋਕ ਸਿੰਘ ਤੋਂ ਇਲਾਵਾ ਮੈਡਮ ਅਮਰਜੀਤ ਕੌਰ, ਮੈਡਮ ਕਿਰਨਦੀ ਕੌਰ, ਸ੍ਰ. ਸਰਬਜੀਤ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਅਰਵਿੰਨ ਕੌਰ, ਸ੍ਰ. ਕਰਨਵੀਰ ਸਿੰਘ, ਮੈਡਮ ਅਨੀਤਾ ਗੁਪਤਾ, ਮੈਡਮ ਨੀਲਮ ਸ਼ਰਮਾ ਆਦਿ ਸਟਾਫ ਹਾਜ਼ਰ ਸੀ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply