ਬਠਿੰਡਾ, 18 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਬੱਚਿਆਂ ਨੇ 12 ਵੀਂ ਕਲਾਸ ਵਿੱਚੋਂ ਫਿਰ ਬਾਜੀ ਮਾਰ ਲਈ। ਸਾਇੰਸ ਗਰੁੱਪ ਵਿੱਚ ਪਹਿਲੀਆਂ ਦੋ ਟੋਪ ਪੁਜ਼ੀਸਨਾਂ ਹਾਸਲ ਕਰਨ ਵਾਲੇ ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਸਾਇੰਸ ਗਰੁੱਪ ਦੀ ਸੁਖਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 91 ਪ੍ਰਤੀਸ਼ਤ, ਹਰਪ੍ਰੀਤ ਸਿੰਘ ਪੁੱਤਰ ਸੱਤਗੁਰ ਸਿੰਘ ਨੇ 90. 21 ਪ੍ਰਤੀਸ਼ਤ ਅੰਕ ਹਾਸਲ ਕੀਤੇ। ਜਦੋਂ ਕਿ ਆਰਟਸ ਗਰੁੱਪ ਵਿੱਚੋਂ ਮਨਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਨੇ 88.6 ਪ੍ਰਤੀਸ਼ਤ, ਅਕਾਸ਼ਦੀਪ ਸਿੰਘ ਪੁੱਤਰ ਦਿਲਜੀਤ ਸਿੰਘ ਨੇ 88.4 ਪ੍ਰਤੀਸ਼ਤ, ਗੁਰਚਰਨਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਨੇ 88 ਪ੍ਰਤੀਸ਼ਤ ਅੰਕ ਹਾਸਲ ਕਰਕੇ ਆਪਣਾ ਤੇ ਆਪਣੇ ਸਕੂਲ ਦਾ ਨਾਂਅ ਰੋਸ਼ਨ ਕੀਤਾ।ਬਾਰਵੀਂ ਕਲਾਸ ਦੇ ਉਕਤ ਚੰਗੀਆਂ ਪੁਜੀਸਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਡਾ. ਰਵਿੰਦਰ ਸਿੰਘ ਮਾਨ ਨੇ ਸਨਮਾਨਤ ਕਰਦਿਆਂ ਉਹਨਾਂ ਦੇ ਉੱਜਲੇ ਭਵਿੱਖ ਦੀ ਕਾਮਨਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media