ਬਠਿੰਡਾ, 18 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਵੱਲੋ ਚੰਡੀਗੜ ਵਿਖੇ ਮਾਨਯੋਗ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਰਾਜਨੀਤੀਕ ਡਰਾਮਾ ਬੁਰੀ ਤਰ੍ਹਾਂ ਨਾਲ ਫਲਾਪ ਸ਼ੋਅ ਸਾਬਿਤ ਹੋਇਆ ਹੈ। ਇਸ ਬਾਰੇ ਵਿਸਥਾਰ ਵਿੱਚ ਗੱਲ ਕਰਦਿਆਂ ਜਿਲਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਗੁਰਪੀ੍ਰਤ ਸਿੰਘ ਮਲੂਕਾ ਨੇ ਕਿਹਾ ਕਿ ਚੰਡੀਗੜ ਵਿੱਚ ਲੱਖਾਂ ਦੀ ਭੀੜ ਇਕੱਠੀ ਕਰਨ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਭਾਰੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਆਪ ਦੇ ਸੱਦੇ ਤੇ ਕੁੱਝ ਸੈਂਕੜੇ ਲੋਕ ਹੀ ਘਿਰਾਓ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਚੰਡੀਗੜ ਪੁੱਜੇ। ਚੇਅਰਮੈਨ ਮਲੂਕਾ ਨੇ ਕਿਹਾ ਕਿ ਲੋਕਾਂ ਨੂੰ ਲਾਮਬੰਦ ਕਰਨ ਲਈ ਠੋਸ ਮੁੱਦਿਆਂ ਦੀ ਲੋੜ ਹੁੰਦੀ ਹੈ ਅਤੇ ਬਿਨ੍ਹਾਂ ਕਿਸੇ ਠੋਸ ਨੀਤੀ ਤੋਂ ਲੋਕ ਵਾਰ ਵਾਰ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਪਿੱਛੇ ਨਹੀ ਲੱਗਦੇ। ਚੇਅਰਮੈਨ ਮਲੂਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋ ਹਮੇਸ਼ਾ ਪੰਜਾਬ ਵਿਰੋਧੀ ਨੀਤੀਆਂ ਦਾ ਸਮਰਥਨ ਕੀਤਾ ਗਿਆ ਹੈ।ਹਰ ਫਰੰਟ ਤੇ ਫੇਲ ਹੋਣ ਕਾਰਨ ਅਤੇ ਆਪਣੇ ਖਤਮ ਹੋ ਰਹੇ ਆਧਾਰ ਨੂੰ ਵੇਖਦੇ ਹੋਏ ਆਪ ਵੱਲੋ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਡਰਾਮਾ ਰੱਚਿਆ ਗਿਆ ਸੀ। ਪੰਜਾਬ ਵਾਸੀਆਂ ਵੱਲੋ ਆਪ ਦਾ ਇਹ ਡਰਾਮਾ ਪੁਰੀ ਤਰ੍ਹਾਂ ਫੇਲ ਕਰ ਦਿੱਤਾ ਗਿਆ। ਚੇਅਰਮੈਨ ਮਲੂਕਾ ਨੇ ਕਿਹਾ ਕਿ ਪਿੰਡਾਂ ਵਿੱਚੋ ਪਿਛਲੇ ਕਈ ਦਿਨਾਂ ਤੋਂ ਘਿਰਾਓ ਬਾਰੇ ਪ੍ਰਚਾਰ ਕਰਨ ਦੇ ਬਾਵਜੂਦ ਵੀ ਇੱਕਾ ਦੁੱਕਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਚੰਡੀਗੜ ਵੱਲ ਮੁੰਹ ਨਹੀ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media