Wednesday, April 29, 2026

ਸਾਬਕਾ ਐਮ.ਪੀ ਤਰਲੋਚਨ ਸਿੰਘ ਵਲੋਂ ਦੀ ਪੁਸਤਕ ‘ਸਿੱਖ ਸਮਾਜ ਦੇ ਮਸਲੇ’ 21 ਮਈ ਢੀਂਡਸਾ ਕਰਨਗੇ ਰੀਲੀਜ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਉਘੀ ਸ਼ਖ਼ਸੀਅਤ ਤਰਲੋਚਨ ਸਿੰਘ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਅਤੇ ਸਾਬਕਾ ਐਮ.ਪੀ ਵਲੋਂ ਲਿਖੀ ਗਈ ਪੁਸਤਕ ਸਿੱਖ ਸਮਾਜ ਦੇ ਮਸਲੇ 21 ਮਈ, 2016 ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਕਲਗੀਧਰ ਐਡੀਟੋਰੀਅਮ ਵਿਖੇ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਪਾਰਲੀਮੈਂਟ ਵਲੋਂ ਰੀਲੀਜ ਕੀਤੀ ਜਾ ਰਹੀ ਹੈ। ਇਸ ਵਿਸ਼ੇਸ਼ ਸਮਾਗਮ ਵਿਚ ਹਰਚਰਨ ਸਿੰਘ ਚੀਫ਼ ਸੈਕਟਰੀ ਸ਼੍ਰੋਮਣੀ ਕਮੇਟੀ ਵਿਸ਼ੇਸ਼ ਮਹਿਮਾਨ ਹੋਣਗੇ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਰੀਲੀਜ ਕੀਤੀ ਜਾਣ ਵਾਲੀ ਪੁਸਤਕ ਸਿੱਖ ਸਮਾਜ ਦੇ ਮਸਲੇ ਸੰਬੰਧੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਪਦਮ ਸ਼੍ਰੀ ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਅਤੇ ਜਗਜੀਤ ਸਿੰਘ ਦਰਦੀ ਸੰਪਾਦਕ ਰੋਜ਼ਾਨਾ ਚੜ੍ਹਦੀਕਲਾ ਆਪਣੇ ਵੀਚਾਰ ਰੱਖਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply