ਅੰਮ੍ਰਿਤਸਰ, 18 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ 19 ਮਈ ਨੂੰ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਘਰ ਵਿਖੇ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਵੇਗੀ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੀ ਹਰ ਮਹੀਨੇ ਹੋਣ ਵਾਲੀ ਇਕੱਤਰਤਾ 19 ਮਈ ਨੂੰ ਇਸ ਵਾਰ ਪ੍ਰਬੰਧਕੀ ਬਲਾਕ ਵਿਖੇ ਸਵੇਰੇ 11-00 ਵਜੇ ਅਰੰਭ ਹੋਵੇਗੀ।ਜਿਸ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ ਕਰਨਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਿਤ ਮਾਮਲੇ ਇਸ ਸੈਸ਼ਨ ਵਿੱਚ ਵਿਚਾਰੇ ਜਾਣਗੇ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media