ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿੱਖ ਕੌਮ ਦੀ ਨਵੀਂ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ, ਬਹੁਮੁੱਲੇ ਵਿਰਸੇ ਅਤੇ ਮਾਰੂ ਨਸ਼ਿਆਂ ਬਾਰੇ ਵੀ ਜਾਣੂ ਕਰਵਾਉਣ ਦੇ ਮਨੋਰਥ ਨਾਲ ਹਰ ਸਾਲ ਦੀ ਤਰ੍ਹਾਂ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਮਤਿ ਟ੍ਰੇਨਿੰਗ ਕੈਂਪ ਬੱਚਿਆਂ ਲਈ ਜਾਂਦੇ ਹਨ । ਸਸਾਇਟੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਵਾਰ ਵੀ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸ਼ਹਿਰ ਦੇ ਨੇੜਲੇ ਪਿੰਡਾਂ ਤੋਂ ਇਲਾਵਾ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਇਹ ਕੈਂਪ ਸਵੇਰੇ 8 ਵਜੇ ਤੋਂ 12 ਵਜੇ ਤੱਕ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ 14 ਤੋਂ 18 ਜੂਨ ਤੱਕ ਲਗਾਏ ਜਾ ਰਹੇ ਹਨ। ਬੱਚਿਆਂ ਲਈ ਗੁਰੂ ਕੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media