Saturday, March 14, 2026

ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਡਰੱਗ ਡੀ-ਐਡੀਕਸ਼ਨ ਸੈਂਟਰ ਦਾ ਦੌਰਾ

PPN1905201605

ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋ ਸਿਵਲ ਹਸਪਤਾਲ, ਬਠਿੰਡਾ ਵਿਖੇ ਡਰੱਗ ਡੀ-ਐਡੀਕਸ਼ਨ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਸੈਂਟਰ ਵਿੱਚ ਮਰੀਜ਼ਾਂ ਦੇ ਇਲਾਜ ਦੀ ਵਿਵਸਥਾ ਦਾ ਮੁਆਇਨਾ ਕੀਤਾ। ਸੈਂਟਰ ਦੇ ਇੰਚਾਰਜ ਡਾ.ਅਮਨਦੀਪ ਸਿੰਘ ਅਤੇ ਡਾ.ਪ੍ਰਗਤੀ ਕਾਲੜਾ ਨੇ ਦੱਸਿਆ ਕਿ ਸੈਂਟਰ ਵਿੱਚ ਲਗਭਗ 58 ਮਰੀਜ਼ ਨਸ਼ਾ ਛੱਡਣ ਦੇ ਇਲਾਜ ਦੇ ਨਾਲ ਮਨੋਵਿਗਿਆਨਕ ਇਲਾਜ ਵੀ ਕਰਵਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਲਾਜ ਦਾ ਸਭ ਤੋਂ ਮੁਸ਼ਕਿਲ ਪੜਾਅ ਉਹ ਹੁੰਦਾ ਹੈ ਜਦੋਂ ਮਰੀਜ਼ਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾਂਦਾ ਹੈ ਕਿਉਂਕਿ ਇਸ ਨਾਲ ਉਹ ਬਹੁਤ ਹਿੰਸਕ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਸੰਭਾਲਨਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸਟਾਫ਼ ਦੀ ਕਮੀ ਹੋਣ ਕਾਰਨ ਮਰੀਜ਼ਾਂ ਨੂੰ ਰਾਤ ਨੂੰ ਸੰਭਾਲਣਾ ਹੋਰ ਵੀ ਮੁਸ਼ਕਿਲ ਹੋ ਜਾਂਦਾ ਹੈ। ਮਰੀਜ਼ਾਂ ਨਾਲ ਗੱਲਾਂ ਕਰਦੇ ਹੋਏ, ਇੱਕ ਮਰੀਜ਼ ਨੇ ਦੱਸਿਆ ਕਿ ਨਸ਼ਾ ਛੱਡਣ ਲਈ ਮਜ਼ਬੂਤ ਇੱਛਾ ਸ਼ਕਤੀ ਦੀ ਲੋੜ ਹੁੰਦੀ ਹੈ, ਮਜ਼ਬੂਤ ਇੱਛਾ ਸ਼ਕਤੀ ਤੋਂ ਬਿਨਾਂ ਇਲਾਜ ਦਾ ਕੋਈ ਵੀ ਫਾਇਦਾ ਨਹੀਂ ਹੁੰਦਾ। ਨਸ਼ਾ ਛੱਡਣ ਵਿੱਚ 30% ਹਿੱਸਾ ਦਵਾਈ ਦਾ ਅਤੇ 70% ਹਿੱਸਾ ਇੱਛਾ ਸ਼ਕਤੀ ਦਾ ਹੁੰਦਾ ਹੈ। ਸ਼੍ਰੀਮਤੀ ਅਮਿਤਾ ਸਿੰਘ ਨੇ ਮਰੀਜ਼ਾਂ ਨੂੰ ਪ੍ਰੇਰਿਆ ਕਿ ਉਹ ਨਸ਼ਾ ਛੱਡ ਕੇ ਇੱਕ ਸਿਹਤਮੰਦ ਜ਼ਿੰਦਗੀ ਜਿਉਣ ਤਾਂ ਕਿ ਉਹ ਇੱਕ ਜ਼ਿੰਮੇਦਾਰ ਨਾਗਰਿਕ ਬਣ ਸਕਣ ਅਤੇ ਆਪਣੀ ਸਮਾਜਿਕ ਜ਼ਿੰਮੇਦਾਰੀਆਂ ਚੰਗੀ ਤਰਾਂ ਨਿਭਾ ਸਕਣ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ੇ ਦੇ ਸ਼ਿਕਾਰ ਮਰੀਜ਼ਾਂ ਨੂੰ ਹੀਣ ਭਾਵਨਾ ਨਾਲ ਨਾ ਵੇਖਣ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਣ। ਇਸ ਤੋਂ ਬਾਅਦ ਸ੍ਰੀਮਤੀ ਅਮਿਤਾ ਸਿੰਘ ਨੇ ਸ਼ਹੀਦ ਸਿਪਾਹੀ ਸੰਦੀਪ ਸਿੰਘ, ਸੀ.ਸੈ. ਸਕੂਲ, ਪਰਸ ਰਾਮ ਨਗਰ ਬਠਿੰਡਾ ਵਿਖੇ ਲੀਗਲ ਲਿਟਰੇਸੀ ਕਲਬ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ। ਮੌਕੇ ਤੇ ”ਬੇਟੀ ਬਚਾਉ ਬੇਟੀ ਪੜਾਉ” ਵਿਸ਼ੇ ਤੇ ਕਵਿਤਾ ਸੁਣਾਉਣ ਦਾ ਮੁਕਾਬਲਾ ਵੀ ਹੋਇਆ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਫੈਲੀਆਂ ਬੁਰਾਈਆਂ ਤੋਂ ਜਾਣੂ ਕਰਵਾਇਆ ਅਤੇ ਇਨਾਂ ਬੁਰਾਈਆ ਤੋਂ ਬਚਣ ਲਈ ਕਾਨੂੰਨੀ ਜਾਣਕਾਰੀ ਦਿੱਤੀ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply