ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ 21 ਮਈ ਨੂੰ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਮਹੀਨਾਵਾਰ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਫ਼ੈਸਲੇ ਹੋਣ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਦੋਵੇਂ ਬਚਾਏ ਜਾ ਸਕਦੇ ਹਨ।
ਲੋਕ ਅਦਾਲਤਾਂ ਦੇ ਲਾਭ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਤੁਰੰਤ ਅਤੇ ਸਸਤਾ ਨਿਆਂ ਮਿਲਦਾ ਹੈ ਅਤੇ ਇਸ ਦੇ ਫੈਸਲੇ ਖਿਲਾਫ ਕਿਤੇ ਅਪੀਲ ਵੀ ਕੀਤੀ ਨਹੀਂ ਜਾ ਸਕਦੀ। ਇਸ ਤੋਂ ਇਲਾਵਾ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਵਿਚ ਆਪਣੇ ਕੇਸ ਲਗਾ ਕੇ ਉਨ੍ਹਾਂ ਦਾ ਨਿਪਟਾਰਾ ਕਰਵਾਉਣ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media