Thursday, March 19, 2026

ਡੇਂਗੂ ਨਾਲ ਨਿਪਟਣ ਲਈ ਸਾਰੇ ਵਿਭਾਗਾਂ ਦੇ ਸਹਿਯੋਗ ਦੀ ਲੋੜ- ਡਾ. ਦੇਸ ਰਾਜ

PPN1905201607
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਆਮ ਲੋਕਾਂ ਨੂੰ ਡੇਂਗੂ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਅਤੇ ਇਸ ਸਬੰਧੀ ਜਾਗਰੂਕਤਾ ਲਈ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਡੇਂਗੂ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਦੇਸ ਰਾਜ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਵਧੀਆ ਤਰੀਕਾ ਪਰਹੇਜ਼ ਹੈ। ਉਨ੍ਹਾਂ ਹਾਜ਼ਰ ਹੋਏ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਸਿਹਤ ਨਾਲ ਜੁੜਿਆ ਇਹ ਮੁੱਦਾ ਬਹੁਤ ਹੀ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਡੇਂਗੂ ਨਾਲ ਨਿਪਟਣਾ ਇਕੱਲੇ ਸਿਹਤ ਵਿਭਾਗ ਦੇ ਵੱਸ ਦੀ ਗੱਲ ਨਹੀਂ ਹੈ ਅਤੇ ਇਸ ਲਈ ਸਭਨਾਂ ਵਿਭਾਗਾਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਮੱਛਰ ਪੈਦਾ ਹੀ ਨਾ ਹੋਣ ਦਿੱਤਾ ਜਾਵੇ ਤਾਂ ਡੇਂਗੂ ਦੇ ਕੇਸ ਘੱਟ ਜਾਣਗੇ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਨੇ ਕਿਹਾ ਕਿ ਡੇਂਗੂ ਬੁਖਾਰ ਦਾ ਸ਼ੱਕ ਹੋਣ ‘ਤੇ ਸਰਕਾਰੀ ਸਿਹਤ ਸੰਸਥਾਵਾਂ ਤੋਂ ਹੀ ਇਲਾਜ ਕਰਵਾਉਣਾ ਚਾਹੀਦਾ ਹੈ। ਪੈਪੀਡਿਮੋਲੋਜਿਸਟ ਡਾ ਰਿਤੂ ਨੇ ਇਸ ਮੌਕੇ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ ਕਿ ਸਕੂਲੀ ਬੱਚਿਆਂ ਨੂੰ ਪ੍ਰਾਰਥਨਾ ਵੇਲੇ ਇਸ ਬਿਮਾਰੀ ਦੇ ਲੱਛਣਾ ਅਤੇ ਬਚਾਅ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply