Saturday, July 18, 2026

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੁਡੀਸ਼ੀਅਲ ਕੰਪਲੈਕਸ ਵਿੱਚ ਨਵੇਂ ਡਾਕਘਰ ਦਾ ਉਦਘਾਟਨ

PPN1905201609

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਦੀ ਇਮਾਰਤ ਵਿਚ ਚੱਲ ਰਹੇ ਅੰਮ੍ਰਿਤਸਰ ਕਚਹਿਰੀ ਡਾਕਘਰ ਨੂੰ ਬੀਤੇ ਵਰ੍ਹੇ ਡੀ. ਸੀ ਦਫ਼ਤਰ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ ਅਸਥਾਈ ਤੌਰ ‘ਤੇ ਮੁੱਖ ਡਾਕਘਰ ਅੰਮ੍ਰਿਤਸਰ ਵਿਖੇ ਤਬਦੀਲ ਕਰ ਦਿੱਤਾ ਗਿਆ ਸੀ। ਹੁਣ ਇਸ ਡਾਕਘਰ ਨੂੰ ਜੁਡੀਸ਼ੀਅਲ ਕੰਪਲੈਕਸ ਵਿਖੇ ਲਿਆਂਦਾ ਗਿਆ ਹੈ, ਜਿਸ ਦਾ ਉਦਘਾਟਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਸ. ਗੁਰਬੀਰ ਸਿੰਘ ਵੱਲੋਂ ਕੀਤਾ ਗਿਆ।
ਨਵੇਂ ਡਾਕਘਰ ਭਵਨ ਦਾ ਉਦਘਾਟਨ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਇਸ ਡਾਕਘਰ ਦੇ ਤਬਦੀਲ ਹੋਣ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਨ੍ਹਾਂ ਦਾ ਹੁਣ ਹੱਲ ਹੋ ਜਾਵੇਗਾ। ਉਨ੍ਹਾਂ ਇਸ ਨਵੇਂ ਭਵਨ ਲਈ ਡਾਕ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਆਸ ਕੀਤੀ ਕਿ ਉਹ ਆਪਣੀਆਂ ਵਡਮੁੱਲੀਆਂ ਸੇਵਾਵਾਂ ਇਸੇ ਤਰ੍ਹਾਂ ਲੋਕਾਂ ਨੂੰ ਦੇਣਦੀਆਂ ਜਾਰੀ ਰੱਖਣਗੇ। ਇਸ ਮੌਕੇ ਸੀਨੀਅਰ ਸਬ ਜੱਜ ਸ. ਗੁਰਪ੍ਰਤਾਪ ਸਿੰਘ, ਸੀ. ਜੇ. ਐਮ ਮੈਡਮ ਯੁਕਤੀ ਗੋਇਲ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪ੍ਰਦੀਪ ਸੈਣੀ, ਸੀਨੀਅਰ ਸੁਪਰਡੈਂਟ ਪੋਸਟ ਆਫਿਸਜ਼ ਅੰਮ੍ਰਿਤਸਰ ਸ੍ਰੀ ਜੇਠਮੱਲ ਜਿਨਗਰ, ਸੀਨੀਅਰ ਪੋਸਟਮਾਸਟਰ ਸ੍ਰੀ ਗੋਪੀ ਚੰਦ ਗੋਇਲ, ਸੀਨੀਅਰ ਬੱਚਤ ਅਫ਼ਸਰ ਸ੍ਰੀ ਗੁਲਸ਼ਨ ਕੁਮਾਰ, ਸ੍ਰੀ ਨਵੀਨ ਪੱਤਰੀ ਅਤੇ ਸ੍ਰੀ ਅਰਵਿੰਦ ਕੁਮਾਰ ਤੋਂ ਇਲਾਵਾ ਕਚਹਿਰੀ ਡਾਕਘਰ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply