Sunday, March 22, 2026

ਸ਼੍ਰੋਮਣੀ ਪੰਥ ਅਕਾਲੀ ਬੁ’ਢਾ ਦਲ ਦੇ ਮੁਖੀਆਂ ਦੇ ਚਿ’ਤਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲ’ਗਣਗੇ –  ਬੇਦੀ

Diljit Singh Bedi

ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)-  ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਮੇਂ ਸਮੇਂ ਰਹੇ ਮੁਖੀਆਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਮਿਤੀ 20  ਮਈ ਨੂੰ ਸਵੇਰੇ  8-30 ਵਜੇ ਸੁਸ਼ੋਭਿਤ ਕੀਤੇ ਜਾਣਗੇ।
ਇਸ ਸਬੰਧੀ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ੋ੍ਰਮਣੀ ਪੰਥ ਅਕਾਲੀ ਬੁ’ਢਾ ਦਲ ਦੇ ਜਥੇਦਾਰਾਂ ਦਾ ਇਤਿਹਾਸ ਵਿਵਿੱਚ ਵਿਸ਼ੇਸ਼ ਜ਼ਿਕਰ ਮਿਲਦਾ ਹੈ।ਉਨ੍ਹਾਂ ਨੇ ਸਮੇਂ ਸਮੇਂ ਕੌਮ ਦੀ ਅਗਵਾਈ ਕਰਕੇ ਵ’ਡੀ ਘਾਲਣਾ ਘਾਲੀ ਹੈ।ਸ਼ੋ੍ਰਮਣੀ ਪੰਥ ਅਕਾਲੀ ਬੁ’ਢਾ ਦਲ ਦੇ ਇਸ ਵਕਤ ਦੇ ਮੁਖੀ ਜਥੇਦਾਰ ਬਲਵੀਰ ਸਿੰਘ ਵ’ਲੋਂ ਇਕ ਪ’ਤਰ ਰਾਹੀਂ ਇਨ੍ਹਾਂ ਜਥੇਦਾਰਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬ ਘਰ ਵਿਖੇ ਸੁਸ਼ੋਭਿਤ ਕਰਨ ਲਈ ਲਿਖਿਆ ਗਿਆ ਸੀ ਜਿਸ ਤੇ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਫੈਸਲਾ ਲੈਂਦਿਆਂ ਇਹ ਤਸਵੀਰਾਂ ਲਗਾਉਣ ਲਈ ਆਪਣੀ ਸਹਿਮਤੀ ਪ੍ਰਗਟਾਈ ਹੈ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਂਸਲੇ ਅਨੁਸਾਰ ਇਨ੍ਹਾਂ ਮਹਾਨ ਜਰਨੈਲਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਂਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਸਵੀਰਾਂ ਵਿੱਚ ਬਾਬਾ ਬਿਨੋਦ ਸਿੰਘ, ਬਾਬਾ ਦੀਵਾਨ ਦਰਬਾਰਾ ਸਿੰਘ, ਬਾਬਾ ਨੈਣਾ ਸਿੰਘ, ਬਾਬਾ ਹਨੂੰਮਾਨ ਸਿੰਘ, ਬਾਬਾ ਗਿਆਨਾ ਸਿੰਘ, ਬਾਬਾ ਤੇਜਾ ਸਿੰਘ, ਬਾਬਾ ਸਾਹਿਬ ਸਿੰਘ ਕਲਾਧਾਰੀ ਤੇ ਬਾਬਾ ਚੇਤ ਸਿੰਘ ਦੀਆਂ ਤਸਵੀਰਾਂ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਇਨ੍ਹਾਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply