ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜੋ ਅਤਿ ਦੁਖਦਾਇਕ ਘਟਨਾ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਾਪਰੀ ਹੈ, ਇਸ ਦਾ ਬਹੁਤ ਅਫਸੋਸ ਹੈ। ਕਿਉਂਕਿ ਇਹ ਗੁਰਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਹੈ। ਜਿਸ ਵਿਚ ਪਾਵਨ ਸਰੂਪ ਅਗਨ ਭੇਟ ਹੋ ਗਏ ਹਨ।ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇ: ਅਵਤਾਰ ਸਿੰਘ ਇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਨ। ਇਸ ਦੀ ਪੜਤਾਲ ਵੀ ਕਰਵਾਈ ਜਾ ਰਹੀ ਹੈ। ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਦੇ ਅਸਲੀ ਕਾਰਨ ਦਾ ਪਤਾ ਲੱਗ ਸਕੇਗਾ। ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਇਸ ਤਰ੍ਹਾਂ ਦਾ ਹੋਣਾ ਜਰੂਰੀ ਹੈ ਜੋ ਅਗਨੀ ਤੋਂ ਰਹਿਤ ਹੋਵੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media