ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ)- ਬਲਾਕ ਤਰਸਿੱਕਾ ਤੋਂ ਜਿਲ੍ਹਾ ਕਾਂਗਰਸ ਦਿਹਾਤੀ ਦੇ ਬਲਾਕ ਪ੍ਰਧਾਨ ਸਵਿੰਦਰ ਸਿੰਘ ਤਰਸਿੱਕਾ ਜੋ ਬੀਤੇ ਕੱਲ੍ਹ ਦਿੱਲ ਦਾ ਦੌਰਾ ਪੈਣ ਕਾਰਣ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ, ਸਾਧੂ ਸ੍ਹਿੰਘ ਸ਼ਾਹ, ਡਾ: ਪਰਮਜੀਤ ਸੰਧੂ, ਹਰਕੇਵਲ ਸਿੰਘ ਦੋਬੁਰਜੀ, ਗੁਰਬਖਸ਼ ਸਿੰਘ ਜਲਾਲਉਸਮਾ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਮੋਹਨ ਸਿੰਘ ਨਿਬਰਵਿੰਡ, ਬਲਵਿੰਦਰ ਸਿੰਘ ਮਰੜੀ, ਕਸ਼ਮੀਰ ਸਿੰਘ ਜਾਣੀਆ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਬਲਵੰਤ ਸਿੰਘ, ਬਲਵਿੰਦਰ ਸਿੰਘ ਤੇ ਲਾਟਾ ਸਰਪੰਚ ਮੌਜੂਦ ਸਨ ।ਸਵਿੰਦਰ ਸਿੰਘ ਤਰਸਿੱਕਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇ ਸਤਿਕਾਰ ਵਜੋਂ ਜਿਲਾ ਕਾਂਗਰਸ ਦਿਹਾਤੀ ਦੇ ਮੁੱਖ ਦਫਤਰ ਵਿਖੇ ਪਾਰਟੀ ਝੰਡੇ ਨੂੰ ਅੱਧਾ ਝੁਕਾ ਦਿੱਤਾ ਗਿਆ ।ਸ੍ਰ. ਤਰਸਿੱਕਾ ਨਮਿਤ ਅੰਤਿਮ ਅਰਦਾਸ 28 ਮਈ ਨੂੰ ਹੋਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media