Sunday, March 29, 2026

ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਿਲ ਹੋਏ ਅਰਜਨਮਾਂਗਾ ਦੇ ਸਾਬਕਾ ਸਰਪੰਚ ਦਾ ਮਜੀਠੀਆ ਨੇ ਕੀਤਾ ਸਵਾਗਤ

PPN2005201610ਮੱਤੇਵਾਲ (ਮਹਿਤਾ), 20 ਮਈ (ਜੋਗਿੰਦਰ ਸਿੰਘ ਮਾਣਾ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਕਰਾਏ ਗਏ ਵਿਕਾਸ ਅਤੇ ਉਹਨਾਂ ਦੀ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਅੱਜ ਹਲਕਾ ਮਜੀਠਾ ਦੇ ਪਿੰਡ ਅਰਜਨ ਮਾਂਗਾ ਦੇ ਸਰਗਰਮ ਕਾਂਗਰਸੀ ਆਗੂ ਸਾਬਕਾ ਸਰਪੰਚ ਸੂਬੇਦਾਰ ਰਣਧੀਰ ਸਿੰਘ ਦੀ ਅਗਵਾਈ ਵਿੱਚ ਦਰਜਨਾਂ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸ: ਮਜੀਠੀਆ ਨੇ ਕਾਂਗਰਸ ਛੱਡਣ ਵਾਲੇ ਸਾਬਕਾ ਸਰਪੰਚ ਰਣਧੀਰ ਸਿੰਘ, ਦਲਬੀਰ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਨਿੰਦਰ ਸਿੰਘ, ਵੀਰ ਸਿੰਘ, ਮੇਜਰ ਸਿੰਘ, ਪ੍ਰੀਤਮ ਸਿੰਘ, ਗੁਰਮੇਜ ਸਿੰਘ ਆਦਿ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਹੋਣ ‘ਤੇ ਸਨਮਾਨਿਤ ਕਰਦਿਆਂ ਨਿੱਘਾ ਸਵਾਗਤ ਕੀਤਾ। ਸ: ਮਜੀਠੀਆ ਨੇ ਕਿਹਾ ਕਿ ਮਜੀਠਾ ਹਲਕੇ ਦਾ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਉਸ ਦਾ ਮੁੱਖ ਮਕਸਦ ਰਿਹਾ ਹੈ, ਜਿਸ ਨੂੰ ਹਾਸਲ ਕਰਨ ਲਈ ਉਹਨਾਂ ਨੇਕਨੀਤੀ ਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਹਲਕੇ ਦਾ ਨੁਹਾਰ ਬਦਲਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਉਹਨਾਂ ਦੱਸਿਆ ਕਿ ਲੋਕਾਂ ਨੂੰ ਸਹੂਲਤਾਂ ਦੇਣ ਲਈ ਜੋ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਗਏ ਹਨ। ਮਜੀਠਾ ਅਤੇ ਚਵਿੰਡਾ ਦੇਵੀ ਵਿਖੇ ਦੋ ਆਧੁਨਿਕ ਬਸ ਅੱਡੇ ਉੱਸਾਰੇ ਗਏ। ਪਿੰਡਾਂ ਤੇ ਡੇਰਿਆਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ 8 ਨਵੇਂ ਸਬ ਸਟੇਸ਼ਨ ਬਣਾਏ ਜਾਂ ਵਿਸਥਾਰ ਕੀਤੇ ਗਏ।ਚਾਰ ਮਾਰਗੀ ਸੜਕਾਂ, ਡੇਰਿਆਂ ਦੇ ਰਸਤੇ ਸੌ ਫੀਸਦੀ ਪੱਕੇ ਕੀਤੇ ਗਏ, ਦਰਜਨਾਂ ਮੰਡੀ ਦੀ ਉੱਸਾਰੀ ਤੋਂ ਇਲਾਵਾ ਹੁਣ ਤਿੰਨ ਕਰੋੜ ਦੀ ਲਾਗਤ ਨਾਲ ਸਬ ਤਹਿਸੀਲ ਕੰਪਲੈਕਸ ਦੀ ਉੱਸਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਸਰਪੰਚ ਸੁਰਿੰਦਰ ਸਿੰਘ ਅਰਜਨ ਮਾਂਗਾ, ਸਰਵਨ ਸਿੰਘ ਰਾਮਦਿਵਾਲੀ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਗੌਰਵ ਬੱਬਾ, ਬਲਰਾਜ ਸਿੰਘ ਔਲਖ ਆਦਿ ਮੌਜੂਦ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply