Saturday, August 8, 2026

ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ 23 ਦੀ ਥਾਂ 26 ਮਈ ਨੂੰ – ਬੇਦੀ

ਅੰਮ੍ਰਿਤਸਰ, 20 ਮਈ (ਗੁਰਪ੍ਰੀਤ ਸਿੰਘ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ 23 ਮਈ ਨੂੰ ਰੱਖੀ ਗਈ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਹੁਣ 26 ਮਈ ਨੂੰ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਹੋਵੇਗੀ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਇਹ ਇਕੱਤਰਤਾ ਪਹਿਲਾ 23 ਮਈ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਰਹੰਦ ਵਿਖੇ ਹੋਣੀ ਸੀ ਜੋ ਮੁਲਤਵੀ ਕਰਕੇ ਹੁਣ 26 ਮਈ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਵਿਖੇ ਰੱਖੀ ਗਈ ਹੈ।ਜਿਸ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਕਰਨਗੇ।ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ, ਸੈਕਸ਼ਨ-85, 87 ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਿਤ ਮਾਮਲੇ ਵਿਚਾਰੇ ਜਾਣਗੇ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply